ਸੁਖਪਾਲ ਸਿੰਘ ਦੇ ਦੇਹਾਂਤ 'ਤੇ ਬਿੱਲਾ ਸ਼ੇਰੋਂ ਵੱਲੋਂ ਯੂਥ ਆਗੂ ਖਜਾਨ ਸਿੰਘ ਚੰਬਾ ਨਾਲ ਦੁੱਖ ਸਾਂਝਾ
- ਰਾਜਨੀਤੀ
- 24 Jun, 2026 02:56 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,24 ਜੂਨ
ਚੰਬਾ ਕਲਾਂ ਦੀ ਧਾਰਮਿਕ ਸ਼ਖਸੀਅਤ ਸਵ.ਬਾਬਾ ਸੁਬੇਗ ਸਿੰਘ ਦੇ ਛੋਟੇ ਭਰਾ ਅਤੇ ਸੀਨੀਅਰ ਯੂਥ ਆਗੂ ਖਜਾਨ ਸਿੰਘ ਚੰਬਾ ਦੇ ਸਤਿਕਾਰਯੋਗ ਚਾਚਾ ਸੁਖਪਾਲ ਸਿੰਘ,ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ,ਦੇ ਦੇਹਾਂਤ 'ਤੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਉਨ੍ਹਾਂ ਦੇ ਗ੍ਰਹਿ ਪਿੰਡ ਚੰਬਾ ਕਲਾਂ ਵਿਖੇ ਪਹੁੰਚ ਕੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸੀਨੀਅਰ ਯੂਥ ਆਗੂ ਖਜਾਨ ਸਿੰਘ ਚੰਬਾ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਾਥ ਪਰਿਵਾਰ ਲਈ ਇੱਕ ਵੱਡੀ ਪੂੰਜੀ ਹੁੰਦਾ ਹੈ ਅਤੇ ਉਨ੍ਹਾਂ ਦੀ ਘਾਟ ਕਦੇ ਵੀ ਪੂਰੀ ਨਹੀਂ ਹੋ ਸਕਦੀ।ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਬਹੁਤ ਹੀ ਨੇਕ ਦਿਲ,ਮਿਲਣਸਾਰ ਅਤੇ ਸ਼ਾਂਤ ਸੁਭਾਅ ਦੇ ਮਾਲਕ ਸਨ,ਜਿਨ੍ਹਾਂ ਦੇ ਇਸ ਫਾਨੀ ਸੰਸਾਰ ਤੋਂ ਵਿਛੜ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਅਤੇ ਹੌਸਲਾ ਪ੍ਰਦਾਨ ਕਰਨ।
ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ, ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਨਿਰਵੈਲ ਸਿੰਘ ਨੈਲਾ ਚੋਹਲਾ ਸਾਹਿਬ ਤੋਂ ਇਲਾਵਾ ਬਲਕਾਰ ਸਿੰਘ ਹਵੇਲੀਆਂ ਸਾਬਕਾ ਸਰਪੰਚ,ਦਲਜੀਤ ਸਿੰਘ ਫੌਜੀ, ਜਗਜੀਤ ਸਿੰਘ ਜੱਗੂ,ਮਨਿੰਦਰ ਸਿੰਘ ਮਨੀ ਖੱਬਾ,ਪਰਮਜੀਤ ਸਿੰਘ ਸਾਬਕਾ ਮੈਂਬਰ,ਲਖਵਿੰਦਰ ਸਿੰਘ ਹਵੇਲੀਆਂ,ਜੱਜ ਸਿੰਘ ਢੇਰੀ ਵਾਲਾ ਅਤੇ ਸੋਨੂੰ ਬਾਬਾ ਘੜਕਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Leave a Reply