ਸ਼ਹੀਦ ਭਾਈ ਜੱਗਾ ਸਿੰਘ ਬੁੱਧ ਸਿੰਘ ਵਾਲਾ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼ਹੀਦ ਭਾਈ ਜੱਗਾ ਸਿੰਘ ਬੁੱਧ ਸਿੰਘ ਵਾਲਾ ਦਾ ਸ਼ਹੀਦੀ ਦਿਹਾੜਾ ਮਨਾਇਆ
ਬਾਘਾਪੁਰਾਣਾ 20 ਅਕਤੂਬਰ (ਰਾਜਿੰਦਰ ਸਿੰਘ ਕੋਟਲਾ): ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਵਿੱਢੇ ਧਰਮਯੁਧ ਮੋਰਚੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਜੱਗਾ ਸਿੰਘ ਬੁੱਧ ਸਿੰਘ ਵਾਲਾ ਦਾ ਪਰਿਵਾਰ ਵੱਲੋਂ ਸ਼ਹੀਦੀ ਦਾ ਦਿਹਾੜਾ ਮਨਾਇਆ ਗਿਆ।ਪ੍ਰਕਾਸ਼ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ।ਅਰਦਾਸ ਹੁਕਮਨਾਮੇ ਉਪਰੰਤ ਸ਼ਹੀਦ ਭਾਈ ਜੱਗਾ ਸਿੰਘ ਬੁੱਧ ਸਿੰਘ ਵਾਲਾ ਦੇ ਭਰਾ ਸੂਬਾ ਸਿੰਘ ਨੰਬਰਦਾਰ ਨੂੰ ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਦੇ ਕਨਵੀਨਰ ਰਾਜਿੰਦਰ ਸਿੰਘ ਖਾਲਸਾ ਵੱਲੋਂ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਯੂਨੀਵਰਸਲ ਮਨੁੱਖੀ ਅਧਿਕਾਰ ਫਰੰਟ ਦੇ ਕਨਵੀਨਰ ਰਾਜਿੰਦਰ ਸਿੰਘ ਖਾਲਸਾ ਨੇ ਸ਼ਹੀਦ ਭਾਈ ਜੱਗਾ ਸਿੰਘ ਦੇ ਜੀਵਨ ਵਾਰੇ ਵਿਸਥਾਰ ਪੂਰਵਕ ਚਾਣਨਾ ਪਾਇਆ।ਉਨ੍ਹਾਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੁੰਦੇ ਹਨ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਦੀਆਂ ਹਨ ਉਹ ਕੌਮਾਂ ਮਰ ਮਿਟ ਜਾਇਆ ਕਰਦੀਆਂ ਹਨ। ਇਸ ਮੌਕੇ ਬਾਬਾ ਗੁਰਮੀਤ ਸਿੰਘ, ਭਾਈ ਸਤਨਾਮ ਸਿੰਘ,ਭਾਈ ਅਨਮੋਲ ਸਿੰਘ,ਲਵਕਰਨ ਸਿੰਘ ਆਦਿ ਨੇ ਸ਼ਹੀਦ ਭਾਈ ਜੱਗਾ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ