ਹਰਨਾਮ ਸਿੰਘ ਖਾਲਸਾ ਦਾ ਵੱਡਾ ਬਿਆਨ, ਜਥੇਦਾਰ ਨੂੰ ਨਹੀਂ ਜਾਰੀ ਕਰਨ ਦੇਵਾਂਗੇ ਹੁਕਮਨਾਮਾ
- ਧਾਰਮਿਕ/ਰਾਜਨੀਤੀ
- 31 May, 2025 05:32 PM (Asia/Kolkata)
ਅੰਮ੍ਰਿਤਸਰ, 31 ਮਈ , ਨਜ਼ਰਾਨਾ ਟਾਈਮਜ ਬਿਊਰੋ
ਅੱਜ ਦਮਦਮੀ ਟਕਸਾਲ ਮਹਿਤਾ ਵੱਲੋਂ ਇਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਹ 6 ਜੂਨ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਕੌਮ ਦੇ ਨਾਮ ਹੁਕਮਨਾਮਾ ਜਾਰੀ ਨਹੀਂ ਕਰਨ ਦੇਣਗੇ। ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਰਬ ਪ੍ਰਵਾਣਿਤ ਨਹੀਂ ਹਨ। ਉਨ੍ਹਾਂ ਕਿਹਾ ਜੇਕਰ 6 ਜੂਨ ਨੂੰ ਉਹ ਕਿਸੇ ਤਰ੍ਹਾਂ ਦਾ ਸੰਦੇਸ਼ ਜਾਰੀ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਇਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ।
ਦੱਸਣਯੋਗ ਹੈ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਹੈ ਅਤੇ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥਿਆਰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹਨ। ਲਿਹਾਜ਼ਾ ਆਉਣ ਵਾਲੀ 6 ਜੂਨ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਹੋਣ ਵੱਜੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਹੁਣ ਦਮਦਮੀ ਟਕਸਾਲ ਨੇ ਜਥੇਦਾਰ ਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ।
Leave a Reply