ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ,ਇਹ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ-ਅਵੀ ਰਾਜਪੂਤ

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਹੈ,ਇਹ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ-ਅਵੀ ਰਾਜਪੂਤ

ਵਿਸ਼ਵ ਹਿੰਦੂ ਪ੍ਰੀਸ਼ਦ ਬਜਰੰਗ ਦਲ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਸਾਰਿਆਂ ਨੂੰ ਦੇਣਾ ਚਾਹੀਦਾ ਸਹਿਯੋਗ

ਕਪੂਰਥਲਾ 20 ਨਵੰਬਰ ਗੌਰਵ ਮੜੀਆ

ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ 29 ਨਵੰਬਰ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਮੰਦਰ ਧਰਮ ਸਭਾ ਵਿਖੇ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਹਿੱਸਾ ਲੈਣ ਲਈ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਵਾ,ਬਜਰੰਗ ਦਲ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਨੇ ਕਪੂਰਥਲਾ ਹਲਕੇ ਦੇ ਸੇਵਾਦਾਰ ਤੇ ਅਜਾਦ ਉਮੀਦਵਾਰ ਅਵੀ ਰਾਜਪੂਤ ਨੂੰ ਸੱਦਾ ਪੱਤਰ ਦਿੱਤਾ।ਇਸ ਮੌਕੇ ਅਵੀ ਰਾਜਪੂਤ ਨੇ ਕਿਹਾ ਕਿ ਸਮੂਹ ਨੌਜਵਾਨਾਂ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 29 ਨਵੰਬਰ ਦਿਨ ਐਤਵਾਰ ਨੂੰ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਸਮਾਜ ਸੇਵਾ ਦੀ ਮਿਸਾਲ ਕਾਇਮ ਕਰਨੀ ਚਾਹੀਦੀ ਹੈ।ਉਨ੍ਹਾਂਨੇ ਕਿਹਾ ਕਿ ਹਰ ਕਿਸੇ ਨੂੰ ਆਪਣੀ ਜ਼ਿੰਦਗੀ ਵਿੱਚ ਸ਼ਮੇ ਸਮੇਂ ਖੂਨਦਾਨ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ ਅਤੇ ਹਰ ਕਿਸੇ ਨੂੰ ਖੂਨਦਾਨ ਕਰਨ ਲਈ ਉਤਸ਼ਾਹ ਨਾਲ ਅੱਗੇ ਆਉਣਾ ਚਾਹੀਦਾ ਹੈ।ਅਵੀ ਰਾਜਪੂਤ ਨੇ ਕਿਹਾ ਕਿ ਗੰਭੀਰ ਬਿਮਾਰੀ ਜਾਂ ਸਿਹਤ ਐਮਰਜੈਂਸੀ ਦੀ ਸਥਿਤੀ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਸ਼ਹਿਰ ਦੀ ਇੱਕ ਪ੍ਰਤੀਸ਼ਤ ਆਬਾਦੀ ਹਮੇਸ਼ਾ ਬਲੱਡ ਬੈਂਕ ਵਿੱਚ ਉਪਲਬਧ ਹੋਣੀ ਚਾਹੀਦੀ ਹੈ।ਜਿਨ੍ਹਾਂ ਲੋਕਾਂ ਨੂੰ ਖੂਨ ਦੀ ਕਮੀ ਹੈ,ਉਨ੍ਹਾਂ ਲਈ ਲੋੜ ਨੂੰ ਪੂਰਾ ਕਰਨਾ ਜੀਵਨ ਦੇਣ ਦੇ ਬਰਾਬਰ ਹੈ।ਜਿੱਥੇ ਸਮਾਜ ਸੇਵੀ ਸੰਸਥਾਵਾਂ ਇਸ ਮੁੱਦੇ ਨੂੰ ਹੱਲ ਕਰਨ ਲਈ ਲਗਾਤਾਰ ਕਦਮ ਚੁੱਕ ਰਹੀਆਂ ਹਨ, ਉੱਥੇ ਲੋਕਾਂ ਨੂੰ ਸਵੈ-ਇੱਛਾ ਨਾਲ ਖੂਨਦਾਨ ਕਰਨ ਲਈ ਉਤਸ਼ਾਹਿਤ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ।ਖੂਨਦਾਨ ਨੂੰ ਜੀਵਨ ਦਾ ਤੋਹਫ਼ਾ ਦੱਸਦੇ ਹੋਏ ਜੱਗਾ ਬਾਬਾ ਨੇ ਕਿਹਾ ਕਿ ਹਰ ਕਿਸੇ ਨੂੰ ਦੂਜਿਆਂ ਦੀ ਮਦਦ ਕਰਨ ਲਈ ਤਿਆਰ ਰਹਿਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਜੋ ਲੋਕ ਖੂਨਦਾਨ ਕਰਦੇ ਹਨ ਉਹ ਦੂਜਿਆਂ ਨੂੰ ਜੀਵਨ ਦੇਣ ਵਰਗਾ ਪੁੰਨ ਦਾ ਕੰਮ ਕਰਦੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਆਲੇ ਦੁਆਲੇ ਦੇ ਲੋਕਾਂ ਵਿੱਚ ਖੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ ਹੈ।ਖੂਨਦਾਨ ਬਾਰੇ ਗਲਤ ਧਾਰਨਾਵਾਂ ਨੂੰ ਦੂਰ ਕਰਦੇ ਹੋਏ ਅਵੀ ਰਾਜਪੂਤ ਨੇ ਕਿਹਾ ਕਿ ਸਾਡੇ ਸਰੀਰ ਹਰ ਚਾਰ ਮਹੀਨਿਆਂ ਬਾਅਦ ਨਵਾਂ ਖੂਨ ਪੈਦਾ ਕਰਦੇ ਹਨ।ਇਸ ਲਈ ਲੋਕਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕੋਈ ਕਮੀ ਆਉਂਦੀ ਹੈ।ਉਨ੍ਹਾਂ ਕਿਹਾ ਕਿ ਖੂਨ ਦੀ ਹਰ ਬੂੰਦ ਕੀਮਤੀ ਹੈ ਅਤੇ ਸਾਨੂੰ ਇਹ ਉਦੋਂ ਹੀ ਅਹਿਸਾਸ ਹੁੰਦਾ ਹੈ ਜਦੋਂ ਇਸਦੀ ਐਮਰਜੈਂਸੀ ਵਿੱਚ ਲੋੜ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਜਦੋਂ ਵੀ ਮੌਕਾ ਮਿਲੇ ਖੂਨਦਾਨ ਕਰਨਾ ਚਾਹੀਦਾ ਹੈ,ਕਿਉਂਕਿ ਲੋੜ ਦੇ ਸਮੇਂ ਖੂਨਦਾਨ ਕਿਸੇ ਦੀ ਜਾਨ ਬਚਾ ਸਕਦਾ ਹੈ।