ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਚੋਹਲਾ ਸਾਹਿਬ ਵਿਖੇ ਮਹਿਲਾਵਾਂ ਦੀ ਵਿਸ਼ਾਲ ਮੀਟਿੰਗ

ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਚੋਹਲਾ ਸਾਹਿਬ ਵਿਖੇ ਮਹਿਲਾਵਾਂ ਦੀ ਵਿਸ਼ਾਲ ਮੀਟਿੰਗ

13 ਨਵੰਬਰ ਨੂੰ ਇਸਤਰੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਦਿੱਤਾ ਸੱਦਾ

ਪੰਜਾਬ ਦੀ 'ਆਪ' ਸਰਕਾਰ ਤੋਂ ਹਰ ਵਰਗ ਦੁਖੀ,ਅਕਾਲੀ ਸਰਕਾਰਾਂ ਸਮੇਂ ਹੋਏ ਵਿਕਾਸ ਕਾਰਜਾਂ ਦੀ ਮਿਸਾਲ ਨਹੀਂ ਮਿਲਦੀ : ਰਮਨਦੀਪ ਕੌਰ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 5 ਨਵੰਬਰ

ਸ਼੍ਰੋਮਣੀ ਅਕਾਲੀ ਦਲ ਨੂੰ ਜਥੇਬੰਦਕ ਤੌਰ 'ਤੇ ਮਜ਼ਬੂਤ ਕਰਨ ਅਤੇ ਇਸਤਰੀ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮਹਿਲਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਚੋਹਲਾ ਸਾਹਿਬ ਵਿਖੇ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਅਤੇ ਪ੍ਰਗਟ ਸਿੰਘ ਦੇ ਗ੍ਰਹਿ ਵਿਖੇ ਮਹਿਲਾਵਾਂ ਦੀ ਵਿਸ਼ਾਲ ਮੀਟਿੰਗ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਵਰਕਰਾਂ ਨੇ ਸ਼ਮੂਲੀਅਤ ਕੀਤੀ।


ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਇਸਤਰੀ ਅਕਾਲੀ ਦਲ ਨੂੰ ਜਥੇਬੰਦਕ ਤੌਰ 'ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮਹਿਲਾਵਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਅਤੇ ਦਿਲਚਸਪੀ ਲਗਾਤਾਰ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਰਾਜਨੀਤਿਕ ਤਬਦੀਲੀ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਾਡੀ ਮੁੱਖ ਤਰਜੀਹ ਹੈ, ਕਿਉਂਕਿ ਮਹਿਲਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਪਾਰਟੀ ਦੀ ਜਥੇਬੰਦਕ ਤਾਕਤ ਨੂੰ ਹੋਰ ਵਧਾਇਆ ਜਾ ਸਕਦਾ ਹੈ।
ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਏ ਵਿਕਾਸ ਕਾਰਜ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਆਪਣੇ ਆਪ ਵਿੱਚ ਮਿਸਾਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਹਰ ਵਰਗ ਨਿਰਾਸ਼ਾ ਮਹਿਸੂਸ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਤਲ, ਗੈਂਗਸਟਰਵਾਦ, ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਇਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਾਰੋਬਾਰੀ ਵਰਗ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ ਅਤੇ ਆਉਣ ਵਾਲੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ, ਤਾਂ ਜੋ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ ਅਤੇ ਲੋਕਾਂ ਨੂੰ ਸੁੱਖ-ਸਹੂਲਤਾਂ ਮਿਲ ਸਕਣ।

13 ਨਵੰਬਰ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ

ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ 13 ਨਵੰਬਰ ਨੂੰ ਹਲਕਾ ਖਡੂਰ ਸਾਹਿਬ ਵਿਖੇ ਇਸਤਰੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਮਹਿਲਾਵਾਂ ਆਪਣੇ ਵੱਡੇ ਕਾਫ਼ਲਿਆਂ ਨਾਲ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਰੈਲੀ ਪਿਛਲੇ ਸਮੇਂ ਹਲਕਾ ਖਡੂਰ ਸਾਹਿਬ ਵਿੱਚ ਹੋਈਆਂ ਵੱਡੀਆਂ ਰੈਲੀਆਂ ਵਾਂਗ ਇਤਿਹਾਸਕ ਸਾਬਤ ਹੋਵੇਗੀ ਅਤੇ ਪਾਰਟੀ ਦੀ ਜਥੇਬੰਦਕ ਤਾਕਤ ਦਾ ਪ੍ਰਗਟਾਵਾ ਕਰੇਗੀ।
ਉਨ੍ਹਾਂ ਸਮੂਹ ਮਹਿਲਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 13 ਨਵੰਬਰ ਦੀ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ, ਇਸਤਰੀ ਅਕਾਲੀ ਦਲ ਦੀ ਇੰਚਾਰਜ ਬੀਬੀ ਮਨਜੀਤ ਕੌਰ ਡਿਆਲ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਅਤੇ ਪਲਵਿੰਦਰ ਸਿੰਘ ਸਰਪੰਚ ਡਿਆਲ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਇਸ ਮੌਕੇ ਸਰਕਲ ਪ੍ਰਧਾਨ ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ,ਕਵਲਜੀਤ ਕੌਰ ਘੜਕਾ,ਇਸਤਰੀ ਵਿੰਗ ਦੀ ਸਰਕਲ ਪ੍ਰਧਾਨ,ਮੋਨਿਕਾ ਕੁਮਾਰੀ ਐਸਸੀ ਪ੍ਰਧਾਨ,ਬੀਬੀ ਰਜਵੰਤ ਕੌਰ ਮੈਂਬਰ ਪੰਚਾਇਤ ਚੋਹਲਾ ਸਾਹਿਬ, ਜਸਮੀਤ ਕੌਰ, ਸਰਬਜੀਤ ਕੌਰ, ਪਿਸੌਰਾ ਸਿੰਘ ਸਰਪੰਚ,ਪ੍ਰਿਥੀਪਾਲ ਸਿੰਘ ਮੁੰਡਾਪਿੰਡ,ਚਮਕੌਰ ਸਿੰਘ ਸਰਪੰਚ,ਗੁਰਵੇਲ ਸਿੰਘ ਫੌਜੀ, ਦੁਸੰਧਾ ਸਿੰਘ ਗਾਬੜੀਆ,ਭੁਪਿੰਦਰ ਸਿੰਘ ਗਾਬੜੀਆ,ਰਣਜੀਤ ਸਿੰਘ ਰਾਣਾ,ਜਗਰੂਪ ਸਿੰਘ ਪੱਖੋਪੁਰ,ਕੁਲਵੰਤ ਸਿੰਘ ਗਾਬੜੀਆ,ਦਿਲਬਾਗ ਸਿੰਘ ਪ੍ਰਧਾਨ, ਨਰਿੰਦਰ ਸਿੰਘ ਘੜਕਾ ਯੂਥ ਆਗੂ,ਜੁਝਾਰ ਸਿੰਘ ਘੜਕਾ,ਬਲਕਾਰ ਸਿੰਘ ਸਰਪੰਚ ਚੰਬਾ,ਸਰਬਜੀਤ ਸਿੰਘ ਕੌੜੇ ਵਧਾਨ,ਨਰਿੰਦਰ ਸਿੰਘ ਮੁੰਡਾਪਿੰਡ,ਹਰਸਿਮਰਨਬੀਰ ਸਿੰਘ ਪੰਨੂ ਸਮੇਤ ਹੋਰ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.