ਉਸਤਾਦ ਪ੍ਰੇਮ ਸਿੰਘ ਭਾਟੀਆ ਤੇ ਉਸਤਾਦ ਹਰਬੰਸ ਸਿੰਘ ਅਰੋੜਾ ਦੀ ਯਾਦ ’ਚ ਸਲਾਨਾ ਗੱਤਕਾ ਪ੍ਰਦਰਸ਼ਨੀ ਕਰਵਾਈ : ਭਾਈ ਹਰੀ ਸਿੰਘ ਖ਼ਾਲਸਾ

ਉਸਤਾਦ ਪ੍ਰੇਮ ਸਿੰਘ ਭਾਟੀਆ ਤੇ ਉਸਤਾਦ ਹਰਬੰਸ ਸਿੰਘ ਅਰੋੜਾ ਦੀ ਯਾਦ ’ਚ ਸਲਾਨਾ ਗੱਤਕਾ ਪ੍ਰਦਰਸ਼ਨੀ ਕਰਵਾਈ : ਭਾਈ ਹਰੀ ਸਿੰਘ ਖ਼ਾਲਸਾ

ਅੰਮ੍ਰਿਤਸਰ, 5 ਅਕਤੂਬਰ (ਚਰਨਜੀਤ ਸਿੰਘ): ਸ਼੍ਰੋਮਣੀ ਗੱਤਕਾ ਅਖਾੜਾ ਰਾਮਸਰ ਵੱਲੋਂ ਉਸਤਾਦ ਸਵਰਗੀ ਭਾਈ ਪ੍ਰੇਮ ਸਿੰਘ ਭਾਟੀਆ ਅਤੇ ਉਸਤਾਦ ਸਵਰਗੀ ਭਾਈ ਹਰਬੰਸ ਸਿੰਘ ਅਰੋੜਾ ਦੀ ਯਾਦ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸਾਲਾਨਾ ਗੱਤਕਾ ਪ੍ਰਦਰਸ਼ਨੀ ਖ਼ਾਲਸਾਈ ਜਾਹੋ-ਜਲਾਲ ਨਾਲ ਕਰਵਾਈ ਗਈ। ਸ੍ਰੀ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਉੱਤਮ ਐਵੀਨਿਊ ਦੇ ਪਾਥੀ ਗਰਾਊਂਡ ਵਿਖੇ 4 ਅਕਤੂਬਰ ਦੀ ਸ਼ਾਮ ਨੂੰ ਹੋਈ ਇਸ ਪ੍ਰਦਰਸ਼ਨੀ ਵਿੱਚ ਗੱਤਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਖ਼ਾਲਸਾਈ ਜੌਹਰ ਵਿਖਾਏ।

ਇਸ ਮੌਕੇ ਸ਼੍ਰੋਮਣੀ ਗੱਤਕਾ ਅਖਾੜਾ ਰਾਮਸਰ ਦੇ ਮੌਜੂਦਾ ਉਸਤਾਦ ਜਥੇਦਾਰ ਭਾਈ ਹਰੀ ਸਿੰਘ ਖ਼ਾਲਸਾ ਨੇ ਕਿਹਾ ਕਿ ਉਸਤਾਦ ਪ੍ਰੇਮ ਸਿੰਘ ਭਾਟੀਆ ਅਤੇ ਉਸਤਾਦ ਹਰਬੰਸ ਸਿੰਘ ਅਰੋੜਾ ਨੇ ਅਨੇਕਾਂ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਸਤਰ ਵਿੱਦਿਆ ਦੀ ਸਿਖਲਾਈ ਦੇ ਕੇ ਖ਼ਾਲਸਾਈ ਰਵਾਇਤ ਨੂੰ ਅੱਗੇ ਤੋਰਿਆ ਸੀ। ਉਹਨਾਂ ਦੀ ਸੇਵਾ ਨੂੰ ਯਾਦ ਕਰਦਿਆਂ ਹਰ ਸਾਲ ਇਹ ਸਮਾਗਮ ਕਰਵਾਇਆ ਜਾਂਦਾ ਹੈ।

ਜਥੇਦਾਰ ਮਹਿੰਦਰ ਸਿੰਘ ਨੇ ਕਿਹਾ ਕਿ ਉਸਤਾਦ ਹਰੀ ਸਿੰਘ ਖ਼ਾਲਸਾ ਵੱਲੋਂ ਲੰਬੇ ਸਮੇਂ ਤੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਅਨੇਕਾਂ ਸਿੰਘਾਂ ਅਤੇ ਸਿੰਘਣੀਆਂ ਨੂੰ ਨਿਸ਼ਕਾਮ ਤੌਰ ’ਤੇ ਸ਼ਸਤਰ ਵਿੱਦਿਆ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਹਰੇਕ ਸਿੱਖ ਨੂੰ ਗੁਰੂ ਸਾਹਿਬ ਦੇ ਹੁਕਮ ’ਤੇ ਪਹਿਰਾ ਦਿੰਦਿਆਂ ਅੰਮ੍ਰਿਤਧਾਰੀ, ਕੇਸਾਧਾਰੀ ਅਤੇ ਸ਼ਸਤਰਧਾਰੀ ਹੋਣਾ ਚਾਹੀਦਾ ਹੈ। ਵੱਖ-ਵੱਖ ਗਤਕਾ ਅਖਾੜਾ ਦੇ ਉਸਤਾਦਾਂ ਅਤੇ ਹੋਰ ਪੰਥਕ ਆਗੂਆਂ ਤੇ ਵਿਦਿਆਰਥੀਆਂ ਨੇ ਇਸ ਮੌਕੇ ਸ਼੍ਰੋਮਣੀ ਗਤਕਾ ਅਖਾੜਾ ਰਾਮਸਰ ਦੇ ਮੌਜੂਦਾ ਉਸਤਾਦ ਜਥੇਦਾਰ ਭਾਈ ਹਰੀ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। 

ਇਸ ਮੌਕੇ ਭਾਈ ਇੰਦਰ ਸਿੰਘ ਖ਼ਲੀਫਾ, ਜਥੇਦਾਰ ਮਹਿੰਦਰ ਸਿੰਘ, ਮਨਪ੍ਰੀਤ ਸਿੰਘ ਸੋਨੂੰ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਚਮਕੌਰ ਸਿੰਘ, ਦਲਜੀਤ ਸਿੰਘ, ਸਾਹਿਬ ਸਿੰਘ, ਬਾਬਾ ਸਾਧ ਜੀ, ਦਲੇਰ ਸਿੰਘ, ਅਰਜਨ ਸਿੰਘ, ਗੁਰਦੇਵ ਸਿੰਘ ਭਰਾੜੀਵਾਲ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.