ਸ਼ਿਪਸ ਇੰਸਟੀਚਿਊਟ ਰਾਣੀਵਲਾਹ ਦੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਸ਼ਿਪਸ ਇੰਸਟੀਚਿਊਟ ਰਾਣੀਵਲਾਹ ਦੀਆਂ ਸਾਲਾਨਾ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਮਾਰੀ ਬਾਜ਼ੀ,ਜਸਮੀਤ ਕੌਰ ਤੇ ਹੁਸਨਪ੍ਰੀਤ ਸਿੰਘ ਬਣੇ ਬੈਸਟ ਐਥਲੀਟ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,19 ਨਵੰਬਰ

ਮਾਝੇ ਦੀ ਸਿਰਕੱਢ ਵਿੱਦਿਅਕ ਸੰਸਥਾ ਸ਼ਿਪਸ ਇੰਸਟੀਚਿਊਟ ਰਾਣੀਵਲਾਹ ਦੇ ਖੇਡ ਮੈਦਾਨ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀਆਂ ਸਾਲਾਨਾ ਖੇਡਾਂ ਇਨਾਮ ਵੰਡ ਸਮਾਰੋਹ ਨਾਲ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਈਆਂ। ਇਸ ਮੌਕੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਖੇਡ ਸਮਾਰੋਹ ਦੇ ਪਹਿਲੇ ਦਿਨ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਨਾਲ ਕੀਤੀ ਗਈ।ਇਸ ਉਪਰੰਤ ਲੜਕੇ ਅਤੇ ਲੜਕੀਆਂ ਦੇ ਫੁੱਟਬਾਲ,ਵਾਲੀਬਾਲ,ਬੈਡਮਿੰਟਨ,ਖੋ-ਖੋ,ਡਿਸਕਸ ਥਰੋ,ਜੈਵਲਿਨ ਥਰੋ ਅਤੇ ਸ਼ਾਟਪੁੱਟ ਸਮੇਤ ਛੋਟੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਦੂਜੇ ਦਿਨ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਵਿੱਚ ਛਾਲਾਂ, ਰੱਸਾਕਸ਼ੀ ਅਤੇ ਛੋਟੇ ਬੱਚਿਆਂ ਦੀਆਂ ਦਿਲਚਸਪ ਖੇਡਾਂ ਕਰਵਾਈਆਂ ਗਈਆਂ।ਇਸ ਤੋਂ ਇਲਾਵਾ ਅਧਿਆਪਕਾਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਦਾ ਸਾਰਿਆਂ ਨੇ ਖੂਬ ਆਨੰਦ ਮਾਣਿਆ।

ਖੇਡਾਂ ਦੌਰਾਨ ਲੜਕੀਆਂ ਦੇ ਵਰਗ ਵਿੱਚ ਜਸਮੀਤ ਕੌਰ ਅਤੇ ਲੜਕਿਆਂ ਦੇ ਵਰਗ ਵਿੱਚੋਂ ਹੁਸਨਪ੍ਰੀਤ ਸਿੰਘ ਨੂੰ ਬੈਸਟ ਐਥਲੀਟ ਚੁਣਿਆ ਗਿਆ।ਖੋ-ਖੋ ਵਿੱਚ ਲੜਕੀਆਂ ਵੱਲੋਂ ਨਵਪ੍ਰੀਤ ਕੌਰ ਅਤੇ ਲੜਕਿਆਂ ਵੱਲੋਂ ਅਰਮਾਨਦੀਪ ਸਿੰਘ ਨੇ ਬੈਸਟ ਪਲੇਅਰ ਦਾ ਖਿਤਾਬ ਹਾਸਲ ਕੀਤਾ।ਵਾਲੀਬਾਲ ਵਿੱਚ ਰੋਬਨਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਬੈਸਟ ਪਲੇਅਰ ਰਹੇ,ਜਦਕਿ ਕ੍ਰਿਕਟ ਦੇ ਮੁਕਾਬਲੇ ਵਿੱਚ ਧਨਬੀਰ ਸਿੰਘ ਨੂੰ ਮੈਨ ਆਫ਼ ਦਾ ਮੈਚ ਚੁਣਿਆ ਗਿਆ।

ਸਾਰੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਹਿਬਜ਼ਾਦਾ ਫਤਿਹ ਸਿੰਘ ਜੀ ਹਾਊਸ ਨੇ ਸਭ ਤੋਂ ਵੱਧ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਮਾਪਤੀ ਸਮਾਰੋਹ ਦੌਰਾਨ ਸੰਸਥਾ ਦੀ ਕਾਰਜਕਾਰੀ ਕਰਤਾ ਮੈਡਮ ਸ਼ਸ਼ੀ ਸ਼ਰਮਾ,ਐਜੂਕੇਸ਼ਨ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ ਅਤੇ ਮਦਨ ਪਠਾਣੀਆਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

ਇਸ ਮੌਕੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ,ਅਨੁਸ਼ਾਸਨ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.