ਲੋਕ ਸਭਾ ਚੋਣਾਂ ਦਾ ਮੈਦਾਨ ਭਖਿਆ - ਸਭ ਦੀਆਂ ਨਜਰਾਂ ਜਲੰਧਰ ਅਤੇ ਸੰਗਰੂਰ ਤੇ
ਚੰਡੀਗੜ੍ਹ 15 ਅਪ੍ਰੈਲ ( ਬਲਦੇਵ ਸਿੰਘ ਭੋਲੇਕੇ ) ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ਤੋਂ ਛੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਨਾਂ ਦੀ ਚਰਚਾ ਚੱਲ ਰਹੀ ਸੀ, ਜਿਸ ਦੀ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਵੱਲੋਂ ਨਾਰਾਜ਼ਗੀ ਵੀ ਜ਼ਾਹਰ ਕੀਤੀ ਜਾ ਰਹੀ ਸੀ। ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਦੁਬਾਰਾ ਟਿਕਟ ਦਿੱਤੀ ਗਈ ਹੈ, ਜਿਨ੍ਹਾਂ ’ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਤੇ ਫ਼ਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਸ਼ਾਮਲ ਹਨ।ਪਿਛਲੇ ਦਿਨੀਂ ਕਾਂਗਰਸ ’ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਿਨ੍ਹਾਂ ਦਾ ਮੁਕਾਬਲਾ ਮਹਾਰਾਣੀ ਪਰਨੀਤ ਕੌਰ ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਵੇਗਾ