ਪੰਜਾਬ ਦੇ ਲੋਕ ਨਸ਼ਿਆਂ,ਬੇਰੁਜ਼ਗਾਰੀ,ਰੁਜ਼ਗਾਰ, ਸਿਹਤ ਅਤੇ ਸਿੱਖਿਆ ਵਰਗੇ ਮੁੱਦਿਆਂ ਤੇ ਠੋਸ ਨੀਤੀਆਂ ਚਾਹੁੰਦੇ ਹਨ-ਜਗਜੀਤ ਸਿੰਘ ਧਾਲੀਵਾਲ
- ਰਾਜਨੀਤੀ
- (Asia/Kolkata)
ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਗਿਆ ਸਵਾਗਤ
ਕਪੂਰਥਲਾ 11 ਨਵੰਬਰ ਗੌਰਵ ਮੜੀਆ
ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਲੋਕਾਂ ਦੇ ਹੱਕਾਂ,ਮਾਣ,ਅਧਿਕਾਰਾਂ ਅਤੇ ਖੁਸ਼ਹਾਲੀ ਨੂੰ ਬਹਾਲ ਕਰਨ ਦੇ ਟੀਚੇ ਨਾਲ ਕੰਮ ਕਰ ਰਹੀ ਹੈ।ਇਹ ਗੱਲ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ(ਜੱਗਾ)ਨੇ ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਰਸਪਾਲ ਸਿੰਘ ਦੇ ਸਵਾਗਤ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।ਇਸ ਮੌਕੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਰਸਪਾਲ ਸਿੰਘ ਦਾ ਪਾਰਟੀ ਆਗੂਆਂ ਦੇ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਨਾਲ ਜਥੇਬੰਦੀ ਦੀਆਂ ਗਤੀਵਿਧੀਆਂ,ਜ਼ਿੰਮੇਵਾਰੀਆਂ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਵੱਖ-ਵੱਖ ਸਵਾਲ ਵੀ ਪੁੱਛੇ ਗਏ ਅਤੇ ਕੀਮਤੀ ਸੁਝਾਅ ਸਾਂਝੇ ਕੀਤੇ ਗਏ।ਇਸ ਮੌਕੇ ਧਾਲੀਵਾਲ ਨੇ ਪੰਜਾਬ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ ਅਤੇ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਅਨੁਸਾਰ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ।ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਆਪਣੇ ਹੱਕਾਂ ਲਈ ਸੜਕਾਂ ਤੇ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਨੌਜਵਾਨਾਂ ਦੇ ਵੱਡੀ ਗਿਣਤੀ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪੰਜਾਬ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ ਦੱਸਿਆ।ਉਨ੍ਹਾਂਨੇ ਕਿਹਾ ਕਿ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੌਜਵਾਨਾਂ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪਾਰਟੀ ਵੱਲੋਂ ਲਗਾਤਾਰ ਉਠਾਇਆ ਜਾ ਰਿਹਾ ਹੈ।ਧਾਲੀਵਾਲ ਨੇ ਕਿਹਾ ਕਿ ਜਿਹੜੇ ਸਿਆਸੀ ਵਾਅਦੇ ਕਰਕੇ ਸਰਕਾਰਾਂ ਸੱਤਾ ਵਿੱਚ ਆਉਂਦੀਆਂ ਹਨ,ਉਨ੍ਹਾਂ ਨੂੰ ਪੂਰਾ ਕਰਨਾ ਵੀ ਸਰਕਾਰਾਂ ਦੀ ਜ਼ਿੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਿਆਂ,ਬੇਰੁਜ਼ਗਾਰੀ,ਰੁਜ਼ਗਾਰ,ਸਿਹਤ ਅਤੇ ਸਿੱਖਿਆ ਵਰਗੇ ਮੁੱਦਿਆਂ ਤੇ ਠੋਸ ਨੀਤੀਆਂ ਚਾਹੁੰਦੇ ਹਨ।ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਤੀ ਲੋਕਾਂ ਵਿੱਚ ਰੁਝਾਨ ਵਧ ਰਿਹਾ ਹੈ ਅਤੇ ਪਾਰਟੀ ਵੱਲੋਂ ਪਿੰਡ ਪੱਧਰ ਤੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚ ਕਰਨਗੇ।ਉਨ੍ਹਾਂਨੇ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਪਾਰਟੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਮੁਹਿੰਮ ਜਾਰੀ ਰਹੇਗੀ।
Leave a Reply