ਸਿੱਖਾਂ ਦੇ ਇੱਕਜੁੱਟ ਨਾ ਹੋਣ ਦਾ ਨਤੀਜਾ ਹੈ, ਬੰਦੀ ਸਿੰਘਾਂ ਨਾਲ ਕਨੂੰਨੀ ਵਿਤਕਰਾ
ਸਿੱਖ ਬੰਦੀਆਂ ਦਾ ਮਸਲਾ ਸਿੱਖ ਕੌਮ ਦੀ ਸਾਂਝੀ ਇੱਛਾ-ਸ਼ਕਤੀ, ਸਿਆਸੀ ਪ੍ਰਭਾਵ, ਨਿਆਂ ਪ੍ਰਤੀ ਸਾਡੀ ਵਚਨਬੱਧਤਾ ਅਤੇ ਕੌਮੀ ਆਗੂਆਂ ਦੀ ਜ਼ਿੰਮੇਵਾਰੀ ਦਾ ਇਮਤਿਹਾਨ ਬਣ ਚੁੱਕਾ ਹੈ। ਦੁੱਖ ਇਹ ਨਹੀਂ ਕਿ ਕੇਂਦਰੀ ਜਾਂ ਸੂਬਾਈ ਸਰਕਾਰਾਂ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਕਠੋਰ ਰਵੱਈਆ ਅਪਣਾ ਰਹੀਆਂ ਹਨ,ਬਲਕਿ ਸਭ ਤੋਂ ਵੱਡਾ ਦੁੱਖ ਇਹ ਹੈ ਕਿ ਸਿੱਖਾਂ ਦੀ ਆਪਣੀ ਤਾਕਤ ਹੀ ਇੰਨੇ ਧੜਿਆਂ ਵਿੱਚ ਵੰਡੀ ਹੋਈ ਹੈ ਕਿ ਕੇਂਦਰੀ ਤਾਕਤਾਂ ਸਿੱਖਾਂ ਨੂੰ ਟਿੱਚ ਸਮਝਣ ਲੱਗੀਆਂ ਹਨ।ਉਹਨਾਂ ਨੂੰ ਪਤਾ ਹੈ,ਕਿਸੇ ਵੀ ਮਸਲੇ ’ਤੇ...