ਅੱਪਰਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ 8 ਮੁਲਜਮਾਂ ਨੂੰ ਕੀਤਾ ਕਾਬੂ
Oct 14, 2026 05:30 AM
(Asia/Kolkata)
ਅੱਪਰਾ, 14 ਅਕਤੂਬਰ (ਤੀਰਥ ਸਿੰਘ ਮੈਂਗੜ੍ਹਾ)- ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮਹਿੰਮ ਤਹਿਤ ਅੱਪਰਾ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ’ਚ 8 ਮੁਜ਼ਰਮਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮਨਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਅੱਪਰਾ ਨੇ ਦੱਸਿਆ ਕਿ ਐਸ.ਐਸ.ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਅਤੇ ਡੀ.ਐਸ.ਪੀ ਭਰਤ ਮਸੀਹ ਦੇ ਦਿਸ਼ਾ ਨਿਰਦੇਸ਼ਾਂ...