ਪਠਾਨਕੋਟ ’ਚ ਅਸਮਾਨੀ ਬਿਜਲੀ ਦਾ ਕਹਿਰ: 21 ਸਾਲਾ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਮਾਧੋਪੁਰ/ਪਠਾਨਕੋਟ (ਨਜ਼ਰਾਨਾ ਟਾਈਮਜ਼): ਪਠਾਨਕੋਟ ਜ਼ਿਲ੍ਹੇ ਦੇ ਮਾਧੋਪੁਰ-ਸ਼ਾਹਪੁਰਕੰਡੀ ਮਾਰਗ ’ਤੇ ਸਥਿਤ ਪਾਵਰ ਹਾਊਸ ਦੀ ਉਸਾਰੀ ਵਾਲੀ ਥਾਂ ਨੇੜੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਜ਼ਖ਼ਮੀ ਹੋ ਗਏ।ਪ੍ਰਾਪਤ ਜਾਣਕਾਰੀ ਅਨੁਸਾਰ ਵੱਖ-ਵੱਖ ਸੂਬਿਆਂ ਤੋਂ ਆਏ ਮਜ਼ਦੂਰ ਪਾਵਰ ਹਾਊਸ ਦੀ ਉਸਾਰੀ ਵਾਲੀ ਥਾਂ ਨੇੜੇ ਕੰਮ ਕਰ ਰਹੇ ਸਨ। ਇਸੇ ਦੌਰਾਨ ਦੇਰ ਸ਼ਾਮ ਅਚਾਨਕ ਮੌਸਮ ਖ਼ਰਾਬ ਹੋਣ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਨੌਜਵਾਨ ਇਸ ਦੀ ਲਪੇਟ ਵਿੱਚ ਆ...