ਅਕਾਲੀ ਦਲ ਬਾਦਲ ਨਾਲ ਗਠਜੋੜ ਕਰਕੇ ਬੀਜੇਪੀ ਨੇ ਉਸਦੇ ਗੁਨਾਹਾਂ ਵਿੱਚ ਭਾਈਵਾਲੀ ਕਰ ਲਈ ਹੈ- ਗਿਆਨੀ ਹਰਪ੍ਰੀਤ ਸਿੰਘ।
ਚੰਡੀਗੜ੍ਹ-: 24 ਨਵੰਬਰ , ਮੰਗਤ ਸਿੰਘ ਸੈਦਪੁਰਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਬਾਦਲ ਨਾਲ ਸਿਆਸੀ ਗਠਜੋੜ ਕਰਕੇ ਉਸਦੇ ਸਿੱਖ ਕੌਮ ਖਿਲਾਫ ਕੀਤੇ ਗੁਨਾਹਾਂ ਵਿੱਚ ਭਾਈਵਾਲੀ ਕਰ ਲਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਯਾਦ ਕਰਵਾਉਦਿਆਂ ਦੱਸਿਆ ਕਿ ਅਕਾਲੀਆਂ ਨੇ ਆਪਣੀ ਸਰਕਾਰ ਵੇਲੇ ਪੰਜਾਬ ਦੇ ਵਿੱਚ ਜਿਵੇਂ ਸੌਦਾ ਸਾਧ ਨੂੰ ਵਧਣ...