ਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਬਾਣੀ ਕੀਰਤਨ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,25 ਨਵੰਬਰਸ਼ਿਪਸ ਇੰਸਟੀਚਿਊਟ ਰਾਣੀਵਲਾਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ।ਸਮਾਗਮ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ...