ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵਿਦਿਆਰਥੀਆਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ
- ਅੰਤਰਰਾਸ਼ਟਰੀ
- 22 Jul, 2026 03:10 PM (Asia/Kolkata)
ਦਿੱਲੀ ਪੁਲਿਸ ਵੱਲੋਂ ਵਿਦਿਆਰਥੀਆਂ 'ਤੇ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਅੱਤਿਆਚਾਰ ਨੂੰ ਦੱਸਿਆ ਬਹੁਤ ਮੰਦਭਾਗਾ.…
ਪੇਪਰ ਲੀਕ ਮਾਮਲੇ 'ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਜਬਰਦਸਤ ਨਾਅਰੇ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਸੰਵਿਧਾਨ ਦੀ ਕਾਪੀਆਂ ਰੱਖ ਕੇ ਸਟੇਜ ਕੀਤੀ ਮੁੜ ਤਿਆਰ…
ਪ੍ਰਦਰਸ਼ਨਕਾਰੀਆਂ ਅਤੇ ਹਮਾਇਤੀ ਮਾਸਕਾਂ ਅਤੇ ਹੈਲਮਟਾਂ ਨਾਲ ਪੁੱਜੇ ਧਰਨੇ ਵਾਲੀ ਥਾਂ 'ਤੇ ਦਿੱਲੀ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਖਿਲਾਫ ਭੰਨ ਤੋੜ ਅਤੇ ਪੱਥਰਬਾਜੀ ਦੇ ਦੋਸ਼ਾਂ ਤਹਿਤ ਕੀਤੀਆਂ 5 ਐਫਆਈਆਰਜ਼ ਦਰਜ…
ਚੰਡੀਗੜ੍ਹ 22 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਨਵੀਂ ਦਿੱਲੀ ਵਿਖੇ ਜੰਤਰ ਮੰਤਰ ਤੇ ਇਹ ਕੌਕਰੇਚ ਪਾਰਟੀ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਵਿਦਿਆਰਥੀਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਅਤੇ ਧਰਨੇ ਦੀ ਪੂਰਨ ਤੌਰ 'ਤੇ ਹਿਮਾਇਤ ਕਰਨ ਲਈ ਕਿਹਾ। ਉਹਨਾਂ ਨੇ ਦਿੱਲੀ ਪੁਲਿਸ ਵੱਲੋਂ ਵਿਦਿਆਰਥੀਆਂ 'ਤੇ ਕੀਤੇ ਗਏ ਅੱਤਿਆਚਾਰ ਲਾਠੀ ਚਾਰਜ ਨੂੰ ਬਹੁਤ ਮੰਦਭਾਗਾ ਦੱਸਿਆ ਅਤੇ ਮਨੁੱਖੀ ਅਧਿਕਾਰਾਂ ਦੇ ਹੱਕਾਂ ਦੀ ਕੀਤੀ ਜਾ ਰਹੀ ਕੇਂਦਰ ਸਰਕਾਰ ਵੱਲੋਂ ਧੱਕੇਸ਼ਾਹੀ ਦੀ ਸ਼ਬਦ ਸਖਤਾਂ ਵਿੱਚ ਨਿਖੇਧੀ ਕੀਤੀ। ਉਹਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀ ਦੀਆਂ ਮੰਗਾਂ ਮੰਨੀਆਂ ਜਾਣ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ। ਉਹਨਾਂ ਨੇ ਕਿਹਾ ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ। ਜਦੋਂ 2020 ਅਤੇ 2021 'ਚ ਚੱਲ ਰਹੇ ਕਿਸਾਨਾਂ ਅੰਦੋਲਨ ਦੀ ਜਦੋਂ ਮੈਂ ਹਮਾਇਤ ਕੀਤੀ ਸੀ ਉਦੋਂ ਵੀ ਮੇਰੇ 'ਤੇ ਦੇਸ਼ ਵਿਰੋਧੀ ਹੋਣ ਦਾ ਟੈਗ ਲੱਗ ਗਿਆ ਸੀ। ਕਿਸਾਨਾਂ ਦੇ ਹੱਕ ਵਿੱਚ ਆਉਣ ਕਰਕੇ ਸਰਕਾਰ ਵੱਲੋਂ ਮੈਨੂੰ ਬਹੁਤ ਸਾਰੀਆਂ ਕਾਨੂੰਨੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ। ਜਿਨ੍ਹਾਂ ਬਾਰੇ ਮੈਂ ਚਰਚਾ ਵੀ ਨਹੀਂ ਕਰ ਸਕਦਾ। ਜੰਤਰ ਮੰਤਰ 'ਤੇ ਮੁਜਾਹਰਾ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਪੁਲਿਸ ਕਾਰਵਾਈ ਨਾਲ ਇਸ ਅੰਦੋਲਨ ਨੂੰ ਖਤਮ ਨਹੀਂ ਕੀਤਾ ਜਾ ਸਕਦੀ ਸਗੋਂ ਇਹ ਹੋਰ ਅੰਦੋਲਨ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਉਹਨਾਂ ਨੇ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸਰਕਾਰ ਖਿਲਾਫ ਜਬਰਦਸਤ ਨਾਅਰੇ ਬਾਜੀ ਕੀਤੀ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਸੰਵਿਧਾਨ ਦੀ ਕਾਪੀਆਂ ਰੱਖ ਕੇ ਮੁੜ ਸਟੇਜ ਤਿਆਰ ਕੀਤੀ। ਪ੍ਰਦਰਸ਼ਨਕਾਰੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਪੁਲਿਸ ਕਾਰਵਾਈ ਦੇ ਬਾਵਜੂਦ ਵੀ ਆਪਣਾ ਅੰਦੋਲਨ ਜਾਰੀ ਰੱਖਣਗੇ। ਖਾਸ ਗੱਲ ਇਹ ਹੈ ਕਿ ਪੁਲਿਸ ਵੱਲੋਂ ਕੀਤੇ ਗਏ ਲਾਠੀ ਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਮਗਰੋਂ ਪ੍ਰਦਰਸ਼ਨਕਾਰੀਆਂ ਅਤੇ ਉਹਨਾਂ ਦੇ ਹਮਾਇਤੀ ਮਾਸਕਾਂ ਅਤੇ ਹੈਲਮਟਾਂ ਨਾਲ ਧਰਨੇ ਵਾਲੀ ਥਾਂ 'ਤੇ ਪੁੱਜੇ। ਦਿੱਲੀ ਪੁਲਿਸ ਵੱਲੋਂ ਧਰਨਾ ਦੇ ਰਹੇ ਵਿਦਿਆਰਥੀਆਂ ਦੇ ਖਿਲਾਫ ਭੰਨ ਤੋੜ ਤੇ ਪੱਥਰਬਾਜੀ ਦੀਆਂ 5 ਐਫਆਈਆਰ ਦਰਜ ਕੀਤੀਆਂ ਹਨ। ਵਿਦਿਆਰਥੀਆਂ 'ਤੇ ਦਿੱਲੀ ਪੁਲਿਸ ਵੱਲੋਂ ਕੀਤੇ ਗਏ ਲਾਠੀ ਚਾਰਜ ਅਤੇ ਦਾਗੇ ਗਏ ਅਥਰੂ ਗੋਲੇ ਸੁੱਟਣ ਵਿਦਿਆਰਥੀਆਂ ਨੂੰ ਜ਼ਖਮੀ ਕਰਨ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੇ ਸਰਕਾਰ ਦੀ ਨੁਕਤਾਚੀਨੀ ਕੀਤੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ , ਵਿਰੋਧੀ ਧਿਰ ਤੇ ਨੇਤਾ ਰਾਹੁਲ ਗਾਂਧੀ, ਜਲੰਧਰ ਦੇ ਐਮਪੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਅਤੇ ਪ੍ਰਿੰਕਾ ਗਾਂਧੀ ਆਦਿ ਨੇ ਧਰਨੇ 'ਤੇ ਪਹੁੰਚ ਕੇ ਵਿਦਿਆਰਥੀਆਂ ਦੇ ਸੰਘਰਸ਼ ਦੀ ਹਿਮਾਇਤ ਕੀਤੀ ਤੇ ਉਹਨਾਂ ਨਾਲ ਸਰਕਾਰ ਵੱਲੋਂ ਕੀਤੇ ਗਏ ਜਬਰ ਦੀ ਸਖਤ ਸਜ਼ਾ ਵਿੱਚ ਨਿਖੇਧੀ ਕੀਤੀ। ਉਹਨਾਂ ਵਿਦਿਆਰਥੀ ਨੂੰ ਹਰ ਸੰਭਵ ਮਦਦ ਅਤੇ ਕਾਨੂੰਨੀ ਮਦਦ ਦੇਣ ਦਾ ਵਾਅਦਾ ਕੀਤਾ।
Leave a Reply