ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਮੰਗਣਗੇ ਹਿਸਾਬ;ਭਾਜਪਾ ਦੇ ਹੱਕ ਵਿੱਚ ਬਣ ਰਿਹਾ ਹੈ ਮਾਹੌਲ-ਰਾਕੇਸ਼ ਕੁਮਾਰ ਨੀਟੂ
ਕਿਹਾ-2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਪੰਜਾਬ ਵਿੱਚ ਭਾਜਪਾ ਬਹੁਮਤ ਨਾਲ ਬਣਾਏਗੀ ਸਰਕਾਰ
ਸੁਲਤਾਨਪੁਰ ਲੋਧੀ 5 ਨਵੰਬਰ ਗੌਰਵ ਮੜੀਆ
ਪੰਜਾਬ ਵਿਚ ਆਪ ਦੇ 3 ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਤੇਜ ਹੋ ਗਈ ਹੈ।ਇਸ ਘਟਨਾਕ੍ਰਮ ਨੂੰ ਭਾਜਪਾ ਦੇ ਵਧਦੇ ਰਾਜਨੀਤਿਕ ਪ੍ਰਭਾਵ ਨਾਲ ਜੋੜਦੇ ਹੋਏ ਭਾਜਪਾ ਦੇ ਹਲਕਾ ਇੰਚਾਰਜ ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਦਾ ਸਿਆਸੀ ਆਧਾਰ ਲਗਾਤਾਰ ਕਮਜ਼ੋਰ ਹੋ ਰਿਹਾ ਹੈ।ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਸਿਆਸੀ ਦ੍ਰਿਸ਼ ਵਿੱਚ ਹੋਰ ਅਹਿਮ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ(ਆਪ) ਨੇ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾਏ ਸਨ।ਭ੍ਰਿਸ਼ਟਾਚਾਰ ਨੂੰ ਖਤਮ ਕਰਨ,ਨਸ਼ਿਆਂ ਦੀ ਸਮੱਸਿਆ ਤੇ ਰੋਕ ਲਗਾਉਣ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਪਾਰੀ ਵਰਗ ਲਈ ਬਿਹਤਰ ਮਾਹੌਲ ਸਿਰਜਣ ਵਰਗੇ ਦੇ ਵਾਅਦੇ ਕੀਤੇ ਗਏ ਸਨ।ਪਰ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਉਮੀਦ ਮੁਤਾਬਕ ਨਤੀਜੇ ਦੇਖਣ ਨੂੰ ਨਹੀਂ ਮਿਲੇ।ਉਨ੍ਹਾਂ ਤਿੰਨ ਵਿਧਾਇਕਾਂ ਦਾ ਪਾਰਟੀ ਛੱਡਣਾ ਇਸ ਗੱਲ ਦਾ ਸੰਕੇਤ ਹੈ ਕਿ ਆਪ ਦੇ ਅੰਦਰ ਸਭ ਕੁਝ ਠੀਕ ਨਹੀਂ ਚੱਲ ਰਿਹਾ।ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਅਸਲ ਤਾਕਤ ਉਨ੍ਹਾਂ ਦੇ ਆਗੂਆਂ ਦੀ ਗਿਣਤੀ ਵਿੱਚ ਨਹੀਂ,ਸਗੋਂ ਲੋਕਾਂ ਦੇ ਭਰੋਸੇ ਵਿੱਚ ਹੁੰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਪਾਰੀ, ਉਦਯੋਗਪਤੀ,ਕਿਸਾਨ ਅਤੇ ਨੌਜਵਾਨ ਇਸ ਸਮੇਂ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ।ਸੂਬੇ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ ਨਾਲ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।ਭਾਜਪਾ ਵਿਕਾਸ, lਸੁਰੱਖਿਆ ਅਤੇ ਜਨਤਕ ਹਿੱਤਾਂ ਦੇ ਮੁੱਦਿਆਂ ਤੇ ਧਿਆਨ ਕੇਂਦਰਿਤ ਕਰਦੇ ਹੋਏ ਜਨਤਾ ਦੇ ਸਾਹਮਣੇ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰੇਗੀ।ਰਾਕੇਸ਼ ਕੁਮਾਰ ਨੀਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਵਿਕਾਸ,ਰਾਸ਼ਟਰੀ ਸੁਰੱਖਿਆ ਅਤੇ ਜਨ ਭਲਾਈ ਦੇ ਖੇਤਰਾਂ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਨਾਅਰਿਆਂ ਤੇ ਧਿਆਨ ਦੇਣ ਦੀ ਬਜਾਏ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰ ਰਹੇ ਹਨ।ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚਨਆਪ ਨੂੰ ਆਪਣੇ ਕਾਰਜਕਾਲ ਦਾ ਹਿਸਾਬ-ਕਿਤਾਬ ਦੇਣਾ ਪਵੇਗਾ।ਭਾਜਪਾ ਵਰਕਰ ਜਨਤਾ ਦੇ ਵਿਚ ਜਾ ਕੇ ਸੂਬੇ ਦੇ ਅਸਲ ਮੁੱਦਿਆਂ ਨੂੰ ਉਠਾਉਣਗੇ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਕੋਨੇ ਤੋਂ ਭਾਜਪਾ ਦੇ ਸਮਰਥਨ ਵਿੱਚ ਆਵਾਜ਼ਾਂ ਉੱਠ ਰਹੀਆਂ ਹਨ।ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਜਨ-ਹਿਤੈਸ਼ੀ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 2027 ਦੀਆਂ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ।ਸੱਤਾਧਾਰੀ ਪਾਰਟੀ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਬਹੁਤ ਜ਼ਿਆਦਾ ਵਿਗੜ ਗਏ ਹਨ ਅਤੇ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਨੂੰ ਤਬਾਹ ਕਰ ਦਿੱਤਾ ਹੈ।ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲ਼ੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂਨੇ ਕਿਹਾ ਕਿ ਵੋਟ ਪਾਉਣਾ ਹਰੇਕ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ,ਇੱਕ ਅਜਿਹਾ ਅਧਿਕਾਰ ਜੋ ਜ਼ਬਰਦਸਤੀ ਜਾਂ ਲੋਕਾਂ ਨੂੰ ਸਹੁੰ ਚੁੱਕਣ ਲਈ ਮਜਬੂਰ ਕਰਕੇ ਹਾਸਲ ਨਹੀਂ ਕੀਤਾ ਜਾ ਸਕਦਾ।ਜੇਕਰ ਸਰਕਾਰ ਨੇ ਅਸਲ ਵਿੱਚ ਆਪਣਾ ਕੰਮ ਕੀਤਾ ਹੁੰਦਾ,ਤਾਂ ਲੋਕਾਂ ਨੇ ਆਪਣੀ ਮਰਜ਼ੀ ਨਾਲ ਵੋਟ ਪਾਉਣੀ ਸੀ।ਉਨ੍ਹਾਂਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿੱਚ ਭਾਜਪਾ ਦੀ ਸਰਕਾਰ ਚੁਣ ਕੇ ਸੁਲਤਾਨਪੁਰ ਲੋਧੀ ਅਤੇ ਪੂਰੇ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ।
Posted By: Gaurav Maria