ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੇ ਪਿਤਾ ਜੀ ਦੇ ਅਕਾਲ ਚਲਾਣੇ 'ਤੇ ਪੰਥਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੇ ਪਿਤਾ ਜੀ ਦੇ ਅਕਾਲ ਚਲਾਣੇ 'ਤੇ ਪੰਥਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 8 ਸਤੰਬਰ (ਚਰਨਜੀਤ ਸਿੰਘ): ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੇ ਪਿਤਾ ਜੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੇ ਭੋਗ ਸਮਾਗਮ ਵਿੱਚ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਭਾਈ ਤਰਲੋਕ ਸਿੰਘ ਬਿੱਟਾ, ਭੈਣ ਸੁਖਮਨਦੀਪ ਕੌਰ, ਬੀਬੀ ਕੁਲਵਿੰਦਰ ਕੌਰ, ਭਾਈ ਮਹਿੰਦਰਪਾਲ ਸਿੰਘ ਨੇ ਹਾਜ਼ਰੀ ਭਰੀ ਤੇ ਉਹਨਾਂ ਨੇ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਨਾਲ ਦੁੱਖ ਸਾਂਝਾ ਕੀਤਾ ਅਤੇ ਸਿਰੋਪਾਉ ਨਾਲ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਵਾਹਿਗੁਰੂ ਕਿਰਪਾ ਕਰਨ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਦੇ ਪਿਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਭਾਈ ਗੁਰਮੀਤ ਸਿੰਘ ਬੁੱਕਣਵਾਲਾ ਅਤੇ ਸਾਥੀਆਂ ਦੀ ਜੇਲ੍ਹ ਵਿੱਚੋਂ ਛੇਤੀ ਰਿਹਾਈ ਹੋਵੇ। ਜ਼ਿਕਰਯੋਗ ਹੈ ਕਿ ਭਾਈ ਗੁਰਮੀਤ ਸਿੰਘ ਬੁੱਕਣਵਾਲਾ ਸੰਨ 2023 ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.