ਭਾਈ ਭੁਪਿੰਦਰ ਸਿੰਘ ਸੱਜਣ ਨੂੰ ਸ਼ਾਮ ਚੁਰਾਸੀ ਤੋਂ ਹਲਕਾ ਇੰਚਾਰਜ ਲਾਉਣ 'ਤੇ ਸਮੁੱਚੀ ਟੀਮ ਵੱਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ
- ਰਾਜਨੀਤੀ
- (Asia/Kolkata)
ਹੁਸ਼ਿਆਰਪੁਰ, 7 ਸਤੰਬਰ , ਕੰਵਰ ਪ੍ਰਤਾਪ ਸਿੰਘ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਹੁਸ਼ਿਆਰਪੁਰ ਸ਼ਹਿਰ ਵਿਖੇ ਇੱਕ ਭਰਵੀਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿੱਥੇ ਪੰਜਾਬ ਦੇ ਗੰਭੀਰ ਮਸਲਿਆਂ ਬਾਰੇ ਵਿਚਾਰ ਚਰਚਾ ਹੋਈ। ਲੰਬੇ ਸਮੇਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਪੰਥ ਪੰਜਾਬ ਦੀ ਆਵਾਜ਼ ਬੁਲੰਦ ਕਰਨ ਵਾਲ਼ੇ ਭੁਪਿੰਦਰ ਸਿੰਘ ਸੱਜਣ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਹਲਕਾ ਸ਼ਾਮਚੁਰਾਸੀ ਦਾ ਇੰਚਾਰਜ ਲਗਾਏ ਜਾਣ ਤੇ ਹਲਕਾ ਸ਼ਾਮ 84 ਦੀ ਸਮੁੱਚੀ ਟੀਮ ਨੇ ਪਾਰਟੀ ਦਾ ਧੰਨਵਾਦ ਕੀਤਾ। ਭਾਈ ਭੁਪਿੰਦਰ ਸਿੰਘ ਸੱਜਣ ਆਪਣੀ ਸਮੁੱਚੀ ਟੀਮ ਸਮੇਤ ਪਿਛਲੇ ਕੁਝ ਸਮੇਂ ਤੋਂ ਸ਼ਾਮਚੁਰਾਸੀ ਹਲਕੇ ਦੇ ਵੱਖ ਵੱਖ ਪਿੰਡਾਂ 'ਚ ਜਾ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇ ਪਾਰਟੀ ਨੇ ਉਨ੍ਹਾਂ ਨੂੰ ਮਾਣ ਬਖਸ਼ਦਿਆਂ ਇਹ ਸੇਵਾ ਸੌਂਪੀ ਹੈ ਤਾਂ ਉਹ ਪੂਰੀ ਤਨਦੇਹੀ ਨਾਲ਼ ਇਸ ਸੇਵਾ ਨੂੰ ਨਿਭਾਉਂਦਿਆਂ ਪਾਰਟੀ ਦੀਆਂ ਉਮੀਦਾਂ ਤੇ ਖ਼ਰੇ ਉੱਤਰਨਗੇ। ਭਾਈ ਸੱਜਣ ਨੇ ਕਿਹਾ ਕਿ ਹਲਕਾ ਸ਼ਾਮ 84 ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ਼ ਰਿਹਾ ਹੈ ਅਤੇ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਲੋਕਾਂ ਦੇ ਪ੍ਰਤੀ ਮਾੜੇ ਰਵੱਈਏ ਤੋਂ ਅੱਕੇ ਪੰਜਾਬ ਦੇ ਲੋਕਾਂ ਨੇ ਐਤਕੀਂ ਮਨ ਬਣਾ ਲਿਆ ਹੈ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। ਉਨ੍ਹਾਂ ਹਲਕਾ ਸ਼ਾਮ 84 ਦੇ ਲੋਕਾਂ ਨੂੰ ਅਪੀਲ ਕੀਤੀ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ਼ ਜੁੜਨ ਤਾਂ ਜੋ ਉੱਜੜਦੇ ਜਾ ਰਹੇ ਪੰਜਾਬ ਨੂੰ ਮਿਲ਼ਜੁਲ਼ ਕੇ ਬਚਾਇਆ ਜਾ ਸਕੇ।
Leave a Reply