ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਲਾਲ ਉਸਮਾ ਦੇ ਵਿਦਿਆਰਥੀਆਂ ਨੇ ਚੇਤਨਾ ਪਰਖ ਪ੍ਰੀਖਿਆ ਵਿੱਚ ਦਿੱਤਾ ਇਮਤਿਹਾਨ
- ਸਿੱਖਿਆ/ਵਿਗਿਆਨ
- 27 Oct,2025
ਤਰਕਸ਼ੀਲ ਸੁਸਾਇਟੀ ਦਾ ਮੁੱਖ ਮਕਸਦ ਹੈ ਵਿਦਿਆਰਥੀਆਂ ਦੇ ਮਾਨਸਿਕ ਪੱਧਰ ਨੂੰ ਉੱਚਾ ਚੁੱਕਣਾ--ਸਤਨਾਮ ਜੱਜ
ਚੌਂਕ ਮਹਿਤਾ 27 ਅਕਤੂਬਰ ,ਸੁਰਜੀਤ ਸਿੰਘ ਖ਼ਾਲਸਾ
ਤਰਕਸ਼ੀਲਾਂ ਵਿਦਿਆਰਥੀਆਂ ਵਿੱਚ ਵਿਗਿਆਨਿਕ ਚੇਤਨਾ ਵਿਕਸਤ ਕਰਨ ਅਤੇ ਉਹਨਾਂ ਨੂੰ ਵਹਿਮਾਂ ਭਰਮਾਂ, ਅੰਧ ਵਿਸ਼ਵਾਸ਼ਾਂ ਅਤੇ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਨ ਦੇ ਮਕਸਦ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪੰਜਾਬ ਦੇ ਸੈਂਕੜੇ ਸਕੂਲਾਂ ਵਿੱਚ ਗਦਰੀ ਗੁਲਾਬ ਕੌਰ ਨੂੰ ਸਮਰਪਿਤ ਸੱਤਵੀਂ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ ਜਿਸ ਤਹਿਤ ਸੀਨੀਅਰ ਸੈਕੈਂਡਰੀ ਸਕੂਲ ਜਲਾਲ ਉਸਮਾ ਵਿਖੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਵਾਈ ਗਈ।ਇਸ ਪ੍ਰੀਖਿਆ ਦੀ ਤਿਆਰੀ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਮਿਡਲ ਅਤੇ ਸੈਕੰਡਰੀ ਗਰੁੱਪਾਂ ਲਈ ਦੋ ਵੱਖ-ਵੱਖ ਕਿਤਾਬਾਂ ਤਿਆਰ ਕਰਕੇ ਵਿਦਿਆਰਥੀਆਂ ਨੂੰ ਪਹਿਲਾਂ ਮੁਹਈਆ ਕਰਵਾ ਦਿੱਤੀਆਂ ਗਈਆਂ ਸਨ , ਇਸ ਮੌਕੇ ਸਤਨਾਮ ਸਿੰਘ ਜੱਜ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਨਤੀਜਾ ਬਹੁਤ ਜਲਦੀ ਐਲਾਨਿਆ ਜਾਏਗਾ ਅਤੇ ਸੂਬੇ ਅਤੇ ਇਕਾਈ ਪੱਧਰ ਤੇ ਮੈਰਿਟ ਵਿੱਚ ਆਉਣ ਵਾਲੇ ਮਿਡਲ ਅਤੇ ਸੈਕੰਡਰੀ ਗਰੁੱਪ ਦੇ ਵੱਖ ਵੱਖ ਵਿਦਿਆਰਥੀਆਂ ਨੂੰ ਨਗਦ ਇਨਾਮ, ਤਰਕਸ਼ੀਲ ਕਿਤਾਬਾਂ, ਯਾਦਗਾਰੀ ਚਿੰਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿਗਿਆਨ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸਾਂ, ਵਹਿਮਾਂ ਭਰਮਾਂ ,ਨਸ਼ਿਆਂ, ਫਿਰਕਾ ਪ੍ਰਸਤੀ ਅਤੇ ਜਿੰਦਗੀ ਦੀਆਂ ਸਮੱਸਿਆਵਾਂ ਦੇ ਟਾਕਰੇ ਲਈ ਵਿਗਿਆਨਿਕ ਦ੍ਰਿਸ਼ਟੀਕੋਣ ਅਪਣਾਉਣ ਦੇ ਲਈ ਵਿਦਿਅਕ ਅਦਾਰਿਆਂ ਵਿੱਚ ਸਮੇਂ-ਸਮੇਂ ਤੇ ਵਿਗਿਆਨਿਕ ਚੇਤਨਾ ਪਰਖ ਪ੍ਰੀਖਿਆ ਬੇਹਦ ਜਰੂਰੀ ਹਨ ਅਤੇ ਤਰਕਸ਼ੀਲ ਸੁਸਾਇਟੀ ਵੱਲੋਂ ਪਿਛਲੇ ਚਾਰ ਦਹਾਕਿਆਂ ਤੋਂ ਲਗਾਤਾਰ ਇਸ ਖੇਤਰ ਵਿੱਚ ਜ਼ਿਮੇਵਾਰੀ ਨਿਭਾਈ ਜਾ ਰਹੀ ਹੈ।
ਸਕੂਲ ਦੇ ਪ੍ਰਿੰਸੀਪਲ ਨੇ ਸ੍ਰੀਮਤੀ ਸੁਖਜੀਤ ਕੌਰ, ਲੈਕ: ਭਜਨ ਸਿੰਘ, ਲੈਕ: ਅਵਤਾਰ ਸਿੰਘ ਚੀਮਾ, ਸ਼੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਰਮਨਦੀਪ ਕੌਰ, ਮਨਮੋਹਨ ਸਿੰਘ ਅਤੇ ਸੁਖਦੇਵ ਸਿੰਘ ਆਦਿ ਨੇ ਤਰਕਸ਼ੀਲ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਪੂਰਨ ਤੌਰ ਤੇ ਸਹਿਯੋਗ ਦਿੱਤਾ
Posted By:
GURBHEJ SINGH ANANDPURI
Leave a Reply