ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਬ-ਇੰਸਪੈਕਟਰ ਰਣਜੀਤ ਸਿੰਘ ਲਾਲਪੁਰ ਦਾ ਵਿਸ਼ੇਸ਼ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਬ-ਇੰਸਪੈਕਟਰ ਰਣਜੀਤ ਸਿੰਘ ਲਾਲਪੁਰ ਦਾ ਵਿਸ਼ੇਸ਼ ਸਨਮਾਨ

ਲਗਾਤਾਰ 15 ਸਾਲ ਇੰਡੀਆ ਟੀਮ ਵਿੱਚ ਖੇਡੇ ਅਤੇ ਚਾਰ ਸਾਲ ਭਾਰਤੀ ਵਾਲੀਬਾਲ ਟੀਮ ਦੇ ਰਹੇ ਹਨ ਕਪਤਾਨ

ਮੌਜੂਦਾ ਸਮੇਂ ਪੁਲਿਸ ਥਾਣਾ ਚੋਹਲਾ ਸਾਹਿਬ ਬਤੌਰ ਐਸ.ਐਚ.ਓ ਨਿਭਾ ਰਹੇ ਸ਼ਾਨਦਾਰ ਸੇਵਾਵਾਂ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,24 ਮਈ

ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਡ ਟੀਮਾਂ ਦੇ ਕਪਤਾਨਾਂ ਦੇ ਸਨਮਾਨ ਲਈ ਕਰਵਾਏ ਸਮਾਗਮ ਦੌਰਾਨ ਇੰਡੀਆ ਵਾਲੀਬਾਲ ਟੀਮ ਦੇ ਨਾਮਵਰ ਸਾਬਕਾ ਕਪਤਾਨ ਅਤੇ ਮੌਜੂਦਾ ਸਮੇਂ ਪੁਲਿਸ ਥਾਣਾ ਚੋਹਲਾ ਸਾਹਿਬ ਦੇ ਐਸ.ਐਚ.ਓ ਸਬ-ਇੰਸਪੈਕਟਰ ਰਣਜੀਤ ਸਿੰਘ ਰਾਣਾ ਲਾਲਪੁਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਖੇਡ ਜਗਤ ਅਤੇ ਪੁਲਿਸ ਵਿਭਾਗ ਨਾਲ ਸੰਬੰਧਿਤ ਅਧਿਕਾਰੀਆਂ ਵੱਲੋਂ ਵੀ ਰਣਜੀਤ ਸਿੰਘ ਰਾਣਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ।ਜ਼ਿਕਰਯੋਗ ਹੈ ਕਿ ਸਬ-ਇੰਸਪੈਕਟਰ ਰਣਜੀਤ ਸਿੰਘ ਨਾ ਸਿਰਫ ਪੰਜਾਬ ਪੁਲਿਸ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ, ਸਗੋਂ ਵਾਲੀਬਾਲ ਖੇਡ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰ ਚੁੱਕੇ ਹਨ।

ਉਹ ਲਗਾਤਾਰ 15 ਸਾਲ ਇੰਡੀਆ ਵਾਲੀਬਾਲ ਟੀਮ ਦੇ ਖਿਡਾਰੀ ਰਹੇ।ਚਾਰ ਸਾਲ ਇੰਡੀਆ ਵਾਲੀਬਾਲ ਟੀਮ ਦੇ ਕਪਤਾਨ ਰਹਿੰਦਿਆਂ ਉਨ੍ਹਾਂ ਵਲੋਂ ਆਪਣੇ ਸ਼ਾਨਦਾਰ ਖੇਡ ਜੀਵਨ ਦੌਰਾਨ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਗਈ ਹੈ।ਰਣਜੀਤ ਸਿੰਘ ਨੇ ਦੱਸਿਆ ਕਿ ਸਾਲ 2017 ਵਿੱਚ ਉਹ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਵਜੋਂ ਭਰਤੀ ਹੋਏ ਸਨ।ਇਸ ਵੇਲੇ ਉਹ ਪੁਲਿਸ ਥਾਣਾ ਚੋਹਲਾ ਸਾਹਿਬ (ਤਰਨਤਾਰਨ )ਵਿਖੇ ਬਤੌਰ ਐਸ.ਐਚ.ਓ ਵਜੋਂ‌ ਤਾਇਨਾਤ ਹਨ ਅਤੇ ਇਮਾਨਦਾਰੀ,ਤਨਦੇਹੀ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਇਲਾਕੇ ਦੇ ਲੋਕਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਵੀ ਸਬ-ਇੰਸਪੈਕਟਰ ਰਣਜੀਤ ਸਿੰਘ ਰਾਣਾ ਲਾਲਪੁਰ ਨੂੰ ਮਿਲੇ ਇਸ ਸਨਮਾਨ ’ਤੇ ਖੁਸ਼ੀ ਪ੍ਰਗਟਾਈ ਗਈ ਅਤੇ ਇਸਨੂੰ ਨੌਜਵਾਨਾਂ ਲਈ ਪ੍ਰੇਰਣਾ ਦੱਸਿਆ ਗਿਆ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.