ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ
ਅੱਪਰਾ,24 ਨਵੰਬਰ (ਤੀਰਥ ਸਿੰਘ ਮੈਂਗੜ੍ਹਾ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਅੱਪਰਾ ਦੇ ਸੇਵਾਦਾਰਾਂ ਵਲੋਂ ਸਥਾਨਕ ਭਾਈ ਮੇਹਰ ਚੰਦ ਚੌਂਕ ਤੋਂ ਅੱਗੇ ਨਵੇਂ ਬੱਸ ਅੱਡੇ ਦੇ ਸਾਹਮਣੇ ਕੁਲਚੇ ਛੋਲਿਆਂ ਦਾ ਲੰਗਰ ਲਗਾਇਆ ਗਿਆ। ਲੰਗਰ ਦੀ ਸ਼ੁਰੂਆਤ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਉਪਰੰਤ ਸਮੂਹ ਸੇਵਾਦਾਰਾਂ ਵਲੋਂ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਸੰਗਤਾਂ ਤੇ ਰਾਹਗੀਰਾਂ ਨੂੰ ਕੁਲਚੇ ਛੋਲਿਆਂ ਦਾ ਲੰਗਰ ਛਕਾਇਆ ਗਿਆ। ਇਸ ਮੌਕੇ ਬੋਲਦਿਆਂ ਸਮੂਹ ਮੋਹਤਬਰਾਂ ਨੇ ਕਿਹਾ ਕਿ ਸਾਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਫ਼ਲਸਫੇ ਤੇ ਉਨਾਂ ਦੇ ਜੀਵਨ ਤੇ ਵਿਚਾਰਧਾਰਾ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸੰਦੀਪ ਅਬਰੋਲ ਅੱਪਰਾ, ਟੋਨੂੰ ਕਾਲੜਾ, ਜਸਵਿੰਦਰ ਸਿੰਘ, ਰਾਜ ਕੁਮਾਰ ਸਹਿਗਲ, ਗੁਰਦੀਪ ਸਿੰਘ, ਪੰਕਜ ਉੱਪਰ, ਅਤੁੱਲ ਉੱਪਰ, ਅਸ਼ੀਸ਼ ਵਸੰਦਰਾਏ, ਮੋਨੂੰ ਢੀਂਗਰਾ, ਵਿੱਕੀ ਖੋਸਲਾ, ਗੁਰਜੀਤ ਸਿੰਘ ਤੇ ਹੋਰ ਮੋਹਤਬਰ ਵੀ ਹਾਜ਼ਰ ਸਨ।