Nazrana Times

ਪੰਜਾਬੀ

ਕਾਂਗਰਸ ਨੂੰ ਜ਼ੋਰਦਾਰ ਝਟਕਾ, ਦੋਆਬਾ ਦੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

20 Jan, 2025 05:30 AM

ਕਾਂਗਰਸ ਪਾਰਟੀ ਨੁੰ ਅੱਜ ਦੋਆਬਾ ਹਲਕੇ ਵਿਚ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਮਿਲਕਫੈਡ ਪੰਜਾਬ ਦੇ ਸਾਬਕਾ ਚੇਅਰਮੈਨ ਕੈਪਟਨ ਹਰਿਮੰਦਿਰ ਸਿੰਘ ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ।ਕੈਪਟਨ ਹਰਿਮਦਿੰਰ ਸਿੰਘ, ਜਿਹਨਾਂ ਨੇ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ, ਨੇ ਵੱਡੀ ਗਿਣਤੀ ਵਿਚ ਆਪਣੇ ਕਾਂਗਰਸੀ ਸਾਥੀਆਂ ਨਾਲ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਉਹਨਾਂ ਨੁੰ ਪਾਰਟੀ ਵਿਚ ਸ਼ਾਮਲ ਹੋਣ ‘ਤੇ ਜੀ ਆਇਆਂ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਲਤਾਨਪੁਰ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਹੋਣਗੇ।ਇਸ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਹਰਿਮੰਦਿਰ ਸਿੰਘ ਸੁਲਤਾਨਪੁਰ ਲੋਧੀ ਹਲਕੇ ਵਿਚ ਅਕਾਲਹੀ ਦਲ ਦੇ ਸਰਬ ਸਹਿਮਤੀ ਨਾਲ ਬਣੇ ਉਮੀਦਾਰ ਹਨ ਤੇ ਪਾਰਟੀ ਦੇ ਸਾਰੇ ਆਗੂਆਂ ਤੇ ਵਰਕਰਾਂ ਨੇ ਉਹਨਾਂ ਵਿਚ ਵਿਸ਼ਵਾਸ ਪ੍ਰਗਟ ਕੀਤਾ ਹੈ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #