Nazrana Times

ਪੰਜਾਬੀ

ਜੱਗੂ ਭਗਵਾਨਪੁਰੀਆ ਸਬੰਧੀ ਜੇਲ ਮੰਤਰੀ ਨੇ ਸੁਖਬੀਰ ਬਾਦਲ ਦੇ ਦੋਸ਼ ਮੁੱਢੋਂ ਨਕਾਰੇ

20 Jan, 2025 05:30 AM

ਚੰਡੀਗੜ, 10 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ) –ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਸਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਨਕਾਰਦਿਆਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਜੱਗੂ ਭਗਵਾਨੀਆ ਦਾ ਜ਼ਿਕਰ ਅਕਾਲੀ ਦਲ ਦਾ ਪ੍ਰਧਾਨ ਕਰ ਰਿਹਾ ਹੈ, ਉਹ ਬੀਤੀ 5 ਜੂਨ ਤੋਂ ਤਿਹਾੜ ਜੇਲ ਵਿੱਚ ਬੰਦ ਹੈ ਜਿਹੜੀ ਕਿ ਦਿੱਲੀ ਸਰਕਾਰ ਦੇ ਅਧੀਨ ਆਉਦੀ ਹੈ।ਸ. ਰੰਧਾਵਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਤੱਥਾਂ ਨਾਲ ਗੱਲ ਕਰਨ ਦੀ ਬਜਾਏ ਝੂਠ ਬੋਲਣ ਦੀ ਆਦਤ ਅਤੇ ਉਸ ਨੂੰ ਹਰ ਵੇਲੇ ‘ਰੰਧਾਵਾ ਫੋਬੀਆ’ ਹੋਇਆ ਰਹਿੰਦਾ ਹੈ। ਉਨਾਂ ਕਿਹਾ ਕਿ ਜੇ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਗੰਭੀਰ ਹੈ ਤਾਂ ਉਨਾਂ ਨੂੰ ਬਿਨਾਂ ਸਿਰ-ਪੈਰ ’ਤੇ ਦੋਸ਼ ਲਾਉਣ ਦੀ ਬਜਾਏ ਦਿੱਲੀ ਸਰਕਾਰ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਾਮਲਾ ਚੁੱਕਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅਕਾਲੀ ਦਲ ਪ੍ਰਧਾਨ ਖੁਦ ਲੋਕ ਸਭਾ ਮੈਂਬਰ ਵੀ ਹਨ ਜਿਸ ਲਈ ਇਸ ਸਬੰਧੀ ਮਾਮਲਾ ਪਾਰਲੀਮੈਂਟ ਵਿੱਚ ਉਠਾਉਣਾ ਚਾਹੀਦਾ ਹੈ

Posted By: GURBHEJ SINGH ANANDPURI

Latest News