ਪਿੰਡ ਦੁਲਚੀਪੁਰ ਦੇ ਅਕਾਲੀ ਵਰਕਰਾਂ ਵਿੱਚ 2027 ਦੀ ਚੋਣਾਂ ਸਬੰਧੀਂ ਭਾਰੀ ਉਤਸ਼ਾਹ-ਬ੍ਰਹਮਪੁਰਾ,ਸ਼ੇਖ,ਜਹਾਂਗੀਰ

ਪਿੰਡ ਦੁਲਚੀਪੁਰ ਦੇ ਅਕਾਲੀ ਵਰਕਰਾਂ ਵਿੱਚ 2027 ਦੀ ਚੋਣਾਂ ਸਬੰਧੀਂ ਭਾਰੀ ਉਤਸ਼ਾਹ-ਬ੍ਰਹਮਪੁਰਾ,ਸ਼ੇਖ,ਜਹਾਂਗੀਰ

ਪਿੰਡ ਦੇ ਲੋਕਾਂ ਨੇ ਸਰਕਾਰੀ ਸਹੂਲਤਾਵਾਂ ਨਾਂ ਮਿਲਣ ਦੀ ਕੀਤੀ ਗੱਲ


ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,12 ਮਾਰਚ

ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ  ਰਵਿੰਦਰ ਸਿੰਘ ਬ੍ਰਹਮਪੁਰਾ ਦੀ ਰਹਿਨੁਮਾਈ ਹੇਠ ਪਿੰਡ ਦੁਲਚੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇ.ਦਲਬੀਰ ਸਿੰਘ ਜਹਾਂਗੀਰ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਵਰਕਰ ਮਿਲਣੀ ਦੌਰਾਨ ਪਾਰਟੀ ਦੇ ਸਮੂਹ ਵਰਕਰਾਂ ਨਾਲ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਆਪਣੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਬ੍ਰਹਮਪੁਰਾ,ਜਹਾਂਗੀਰ ਅਤੇ ਸ਼ੇਖ ਨੇ ਅਕਾਲੀ ਵਰਕਰਾਂ ਨੂੰ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦੇ ਉਭਾਰਨ ਲਈ ਤੇ ਸਖ਼ਤ ਮਿਹਨਤ ਕਰਨ ਲਈ ਕਿਹਾ।ਇਸ ਮੌਕੇ ਪਿੰਡ ਦੁਲਚੀਪੁਰ ਦੇ ਕਈ ਵਸਨੀਕਾਂ ਨੇ ਆਪਣੀਆਂ ਮੁਸ਼ਕਿਲਾਂ ਵੀ ਆਗੂਆਂ ਦੇ ਸਾਹਮਣੇ ਰੱਖੀਆਂ।ਜਿਆਦਾਤਰ ਲੋਕਾਂ ਨੇ ਆਪਣੇ ਨੀਲੇ ਰਾਸ਼ਨ ਕਾਰਡਾਂ ਵਿੱਚੋਂ ਨਾਮ ਕੱਟੇ ਜਾਣ ਅਤੇ ਸਰਕਾਰੀ ਰਾਸ਼ਨ ਵਜੋਂ ਮਿਲਣ ਵਾਲੀ ਕਣਕ ਦੀ ਸਹੂਲਤ ਨਾ ਮਿਲਣ ਦੀ ਸਮੱਸਿਆ ਬਾਰੇ ਦੱਸਿਆ।ਇਸ ਸੰਬੰਧੀ ਗੱਲਬਾਤ ਕਰਦਿਆਂ ਸ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਇਹ ਇੱਕ ਮਹੱਤਵਪੂਰਨ ਪਹਿਲ ਕਦਮੀ ਕੀਤੀ ਗਈ ਸੀ ਕਿ ਕੋਈ ਵੀ ਪਰਿਵਾਰ ਰਾਸ਼ਨ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਪਰਿਵਾਰ ਭੁੱਖਾ ਨਾ ਸੋਵੇ।ਇਸ ਯੋਜਨਾ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਵੱਡਾ ਲਾਭ ਮਿਲਦਾ ਸੀ,ਪਰ ਅੱਜ ਹਲਕਾ ਖਡੂਰ ਸਾਹਿਬ ਦੇ ਕਈ ਪਿੰਡਾਂ ਵਿੱਚ ਬਹੁਤ ਸਾਰੇ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਕੱਟੇ ਜਾ ਚੁੱਕੇ ਹਨ,ਜਿਸ ਕਾਰਨ ਉਹਨਾਂ ਨੂੰ ਸਰਕਾਰੀ ਰਾਸ਼ਨ ਦੀ ਸਹੂਲਤ ਨਹੀਂ ਮਿਲ ਰਹੀ।

ਉਨ੍ਹਾਂ ਕਿਹਾ ਕਿ ਜਦ ਆਮ ਪਰਿਵਾਰ ਆਪਣੇ ਰਾਸ਼ਨ ਕਾਰਡ ਵਿੱਚ ਨਾਮ ਦਰਜ ਕਰਵਾਉਣ ਲਈ ਸੰਬੰਧਤ ਦਫ਼ਤਰਾਂ ਵਿੱਚ ਜਾਂਦੇ ਹਨ ਤਾਂ ਅਧਿਕਾਰੀਆਂ ਵੱਲੋਂ ਉਹਨਾਂ ਦੀ ਸਮੱਸਿਆ ਦਾ ਢੰਗ ਨਾਲ ਹੱਲ ਨਹੀਂ ਕੀਤਾ ਜਾਂਦਾ,ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਨਾਮੋਸ਼ੀ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸ.ਰਵਿੰਦਰ ਸਿੰਘ ਬ੍ਰਹਮਪੁਰਾ, ਸ.ਗੁਰਸੇਵਕ ਸਿੰਘ ਸ਼ੇਖ ਅਤੇ ਸ.ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਹ ਸਹੂਲਤਾਂ ਅਸਲ ਵਿੱਚ ਲੋੜਵੰਦ ਲੋਕਾਂ ਲਈ ਹਨ,ਪਰ ਦੁੱਖ ਦੀ ਗੱਲ ਹੈ ਕਿ ਕਈ ਸਹੀ ਹੱਕਦਾਰ ਪਰਿਵਾਰਾਂ ਤੱਕ ਇਹ ਲਾਭ ਢੰਗ ਨਾਲ ਨਹੀਂ ਪਹੁੰਚ ਰਿਹਾ।ਉਨ੍ਹਾਂ ਮੰਗ ਕੀਤੀ ਕਿ ਸੰਬੰਧਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਲੋੜਵੰਦ ਪਰਿਵਾਰਾਂ ਦੇ ਰਾਸ਼ਨ ਕਾਰਡ ਤੁਰੰਤ ਬਹਾਲ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਗਰੀਬ ਪਰਿਵਾਰ ਨੂੰ ਸਰਕਾਰੀ ਰਾਸ਼ਨ ਤੋਂ ਵਾਂਝਾ ਨਾ ਰਹਿਣਾ ਪਵੇ।ਇਸ ਮੌਕੇ ਸਵਰਗਵਾਸੀ ਤਰਸੇਮ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਸੁਖਵਿੰਦਰ ਸਿੰਘ,ਨਿਸ਼ਾਨ ਸਿੰਘ ਮੈਂਬਰ,ਬਲਵਿੰਦਰ ਸਿੰਘ ਮੈਂਬਰ, ਸਤਨਾਮ ਸਿੰਘ ਮੈਂਬਰ, ਰਣਜੋਤ ਸਿੰਘ,ਇਕਬਾਲ ਸਿੰਘ, ਸਿਮਰਨਜੀਤ ਸਿੰਘ,ਅੰਮ੍ਰਿਤਪਾਲ ਸਿੰਘ,ਲਖਵਿੰਦਰ ਸਿੰਘ, ਬਲਰਾਜ ਸਿੰਘ,ਗੁਰਪਾਲ ਸਿੰਘ,ਮੰਗਜੀਤ ਸਿੰਘ,ਬਲਜੀਤ ਸਿੰਘ, ਕੁਲਵੰਤ ਸਿੰਘ,ਸਰਵਨ ਸਿੰਘ,ਰਤਨ ਸਿੰਘ,ਲਖਵਿੰਦਰ ਸਿੰਘ, ਰਣਜੀਤ ਸਿੰਘ ਭਲਵਾਨ,ਪਰਮਜੀਤ ਸਿੰਘ ਪੰਮਾ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.