Nazrana Times

ਪੰਜਾਬੀ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

09 Oct, 2026 02:23 PM

ਅੰਮ੍ਰਿਤਸਰ, 9 ਅਕਤੂਬਰ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ 

ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਸਾਡੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ ਅਤੇ ਕਰਦੀ ਰਹੇਗੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਐਡੀਸ਼ਨਲ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਬੇਅੰਤ ਸਿੰਘ ਖਿਆਲਾ, ਸ. ਜਰਨੈਲ ਸਿੰਘ, ਸ. ਪਰਮਜੀਤ ਸਿੰਘ ਮੰਡ ਆਦਿ ਮੌਜੂਦ ਸਨ।

Posted By: GURBHEJ SINGH ANANDPURI

Latest News