ਪਿੰਡ ਕੋਟ ਮੁਹੰਮਦ ਖ਼ਾਂ ਵਿਖੇ ਅਕਾਲੀ ਵਰਕਰਾਂ ਨਾਲ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ

ਪਿੰਡ ਕੋਟ ਮੁਹੰਮਦ ਖ਼ਾਂ ਵਿਖੇ ਅਕਾਲੀ ਵਰਕਰਾਂ ਨਾਲ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ

ਪੰਜਾਬ ਦੀ ਤਰੱਕੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ: ਬਿੱਲਾ ਸ਼ੇਰੋਂ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖ਼ਾਂ ਵਿਖੇ ਡਾਕਟਰ ਪਰਮਜੀਤ ਸਿੰਘ ਚੀਮਾ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਅਕਾਲੀ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ,ਬੂਥ ਪੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਰਕਰਾਂ ਨੂੰ ਘਰ-ਘਰ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਸਮਰਪਿਤ ਵਰਕਰ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਜੇਕਰ ਪੰਜਾਬ ਦੀ ਜਨਤਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਚਾਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਬਹੁਤ ਜਰੂਰੀ ਹੈ। 
ਇਸ ਮੌਕੇ ਕੁਲਵੰਤ ਸਿੰਘ,ਸੁਖਵਿੰਦਰ ਸਿੰਘ ਚੀਮਾ, ਗੁਰਿੰਦਰ ਸਿੰਘ ਚੀਮਾ,ਲਖਬੀਰ ਸਿੰਘ ਸੇਖੋਂ,ਚਮਕੌਰ ਸਿੰਘ ਚੀਮਾ,ਡਾ. ਰਾਜਿੰਦਰ ਸਿੰਘ,ਬਾਬਾ ਬਿੱਟੂ,ਹਰਵਿੰਦਰ ਸਿੰਘ ਚੀਮਾ, ਕੰਵਲਜੀਤ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਸਰਪੰਚ ਜੰਗਸ਼ੇਰ ਸਿੰਘ ਟੋਨੀ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ, ਠੇਕੇਦਾਰ ਹੀਰਾ ਭੁੱਲਰ ਹਰੀਕੇ,ਹਰਪਾਲ ਸਿੰਘ ਗਿੱਲ ਸਰਪੰਚ ਕੱਦ ਗਿੱਲ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.