Nazrana Times

ਪੰਜਾਬੀ

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਐਨਡੀਏ ਦੀ ਤਿਆਰੀ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ

03 Aug, 2025 11:37 PM

ਰਾਕੇਸ ਨਈਅਰ

ਚੋਹਲਾ ਸਾਹਿਬ/ਤਰਨਤਾਰਨ,3 ਅਗਸਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ.ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਐਨਡੀਏ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕਰਨ ਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਨਡੀਏ ਪ੍ਰੋਜੈਕਟ ਦੇ ਇੰਚਾਰਜ ਡਾ.ਸੰਦੀਪ ਕੁਮਾਰ ਅਤੇ ਡਾ.

ਪਰਮਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਡਾ.ਸੰਦੀਪ ਕੁਮਾਰ ਅਤੇ ਡਾ.ਪਰਮਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਉਹਨਾਂ ਦੇ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਐਨਡੀਏ ਲਈ ਉਤਸੁਕਤਾ ਨੂੰ ਜਾਹਿਰ ਕੀਤਾ।ਵਿਦਿਆਰਥੀਆਂ ਨੇ ਐਨਡੀਏ ਨੂੰ ਲੈ ਕੇ ਜੋ ਸ਼ੰਕੇ ਸਨ,ਉਹ ਸਾਂਝੇ ਕਰਦਿਆਂ ਭਵਿੱਖ ਵਿੱਚ ਹੋਣ ਵਾਲੇ ਐਨਡੀਏ ਟੈਸਟ ਦੌਰਾਨ ਪੂਰੀ ਮਿਹਨਤ ਤੇ ਲਗਨ ਨਾਲ ਪੇਪਰ ਦੇਣ ਦਾ ਭਰੋਸਾ ਦਵਾਇਆ।ਕਾਲਜ ਦੇ ਐਨਡੀਏ ਕੋਆਰਡੀਨੇਟਰ ਪ੍ਰੋ.ਪ੍ਰਭਜੀਤ ਕੌਰ ਨੇ ਐਨਡੀਏ ਪ੍ਰੋਜੈਕਟ ਇੰਚਾਰਜ ਸਾਹਿਬਾਨ ਦੇ ਇੱਥੇ ਆਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਨਵਾਂ ਜੋਸ਼ ਅਤੇ ਉਤਸਾਹ ਪੈਦਾ ਹੋਇਆ ਹੈ।ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜਰ ਸੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #