ਚੋਹਲਾ ਸਾਹਿਬ ਵਿਖੇ ਨੌਜਵਾਨਾਂ ਨਾਲ ਸਰਪੰਚ ਬਿੱਲਾ ਸ਼ੇਰੋਂ ਦੀ ਮੀਟਿੰਗ,ਅਕਾਲੀ ਦਲ ਦੀਆਂ ਨੀਤੀਆਂ ਤੋਂ ਕਰਵਾਇਆ ਜਾਣੂ
- ਰਾਜਨੀਤੀ
- 16 Jul, 2026 04:18 PM (Asia/Kolkata)
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਸੱਦਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,16 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਚੋਹਲਾ ਸਾਹਿਬ ਵਿਖੇ ਯੂਥ ਆਗੂ ਅਤੇ ਮੌਜੂਦਾ ਮੈਂਬਰ ਪੰਚਾਇਤ ਰਣਜੀਤ ਸਿੰਘ ਰਾਣਾ ਅਤੇ ਗੁਰਵੇਲ ਸਿੰਘ ਫੌਜੀ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਵਿੱਚ ਹਾਜ਼ਰ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਨੌਜਵਾਨਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ,ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਘਰ-ਘਰ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸੂਬੇ ਦਾ ਭਵਿੱਖ ਨੌਜਵਾਨਾਂ ਦੇ ਹੱਥਾਂ ਵਿੱਚ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਲੋਕਾਂ ਦੇ ਹਿੱਤਾਂ ਲਈ ਸੰਘਰਸ਼ ਕਰਦਾ ਆਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ, ਜਦਕਿ ਹੋਰ ਪਾਰਟੀਆਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਸੱਤਾ ਵਿੱਚ ਆਉਣ ਤੋਂ ਬਾਅਦ ਭੁੱਲ ਜਾਂਦੀਆਂ ਹਨ।
ਸਰਪੰਚ ਬਿੱਲਾ ਸ਼ੇਰੋਂ ਨੇ ਨੌਜਵਾਨਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਯੋਗਦਾਨ ਪਾਉਣਗੇ।
ਮੀਟਿੰਗ ਦੇ ਅੰਤ ਵਿੱਚ ਯੂਥ ਆਗੂ ਰਣਜੀਤ ਸਿੰਘ ਰਾਣਾ ਅਤੇ ਗੁਰਵੇਲ ਸਿੰਘ ਫੌਜੀ ਵੱਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਨਿਰਵੈਲ ਸਿੰਘ ਚੋਹਲਾ ਸਾਹਿਬ, ਮੁਹੱਤਪਾਲ ਸਿੰਘ,ਸੁਨੀਲ ਕੁਮਾਰ ਸ਼ੀਲੂ,ਯੂਥ ਆਗੂ ਰਜਿੰਦਰ ਸਿੰਘ,ਜਗਰੂਪ ਸਿੰਘ,ਨਿਸ਼ਾਨ ਸਿੰਘ,ਅਮਰੀਕ ਸਿੰਘ,ਗੁਰਅਵਤਾਰ ਸਿੰਘ ਸੋਨੂੰ,ਅਕਾਸ਼ਦੀਪ ਸਿੰਘ, ਹੁਸਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਵਰਕਰ ਅਤੇ ਪਾਰਟੀ ਸਮਰਥਕ ਵੀ ਹਾਜ਼ਰ ਸਨ।
Leave a Reply