Nazrana Times

ਪੰਜਾਬੀ

ਕੈਮਬ੍ਰਿਜ ਗੁਰਦੁਆਰਾ ਸਾਹਿਬ ਵਿਖ਼ੇ ਗੁਰੂ ਹਰਕ੍ਰਿਸ਼ਨ ਸਾਹਿਬ ਦਾ ਪ੍ਰਕਾਸ ਦਿਹਾੜਾ ਮਨਾਇਆ

20 Jan, 2025 05:30 AM

ਕੈਨੇਡਾ / ਕੈੰਬਰਿਜ਼ 27 ਜੁਲਾਈ ( ਨਜ਼ਰਾਨਾ ਨਿਊਜ਼ ਨੈੱਟਵਰਕ ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈੰਬਰਿਜ਼ ਵਿਖ਼ੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸਜੇ ਹੋਏ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਕੀਰਤਨੀਏ ਭਾਈ ਸੁਖਜੀਵਨ ਸਿੰਘ ਝੰਡੇਰ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ / ਗੁਰੂ ਘਰ ਦੇ ਹੈਡ ਗ੍ਰੰਥੀ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਾਡੇ ਲਈ ਪ੍ਰੇਣਾ ਸਰੋਤ ਹੈਜਿਨ੍ਹਾਂ ਨੇ ਬਾਲ ਉਮਰ ਵਿਚ ਹੀ ਗੁਰੂ ਪਦਵੀ ਹਾਸਿਲ ਕੀਤੀ ਬਾਣੀ ਦਾ ਪਿਆਰ ਗੁਰੂ ਸਾਹਿਬ ਦੇ ਜੀਵਨ ਵਿੱਚੋਂ ਝੱਲਕਾਰੇ ਮਾਰਦਾ ਸੀ,,, ਰਾਜਪਾਲ ਸਿੰਘ ਵਲੋਂ ਕਵਿਤਾ ਨਾਲ ਹਾਜ਼ਰੀ ਭਰੀ ਗਈ ਅਖੀਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁੱਖਵਿੰਦਰ ਸਿੰਘ ਚਾਹਲ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮਾਗਮਾਂ ਦੀ ਜਾਣਕਾਰੀ ਦਿਤੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ ਗੁਰੂ ਕਾ ਲੰਗਰ ਅਟੁੱਟ ਵਰਤਿਆ,

Posted By: GURBHEJ SINGH ANANDPURI

Latest News

Loading…
Loading the web debug toolbar…
Attempt #