ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚੋਂ ਸਾਧੂ ਸਿੰਘ ਧਰਮਸੌਤ ਜ਼ਮਾਨਤ 'ਤੇ ਹੋਏ ਰਿਹਾਅ
ਨਾਭਾ, 16 ਅਪ੍ਰੈਲ ,ਨਜ਼ਰਾਨਾ ਟਾਈਮਜ਼ ਬਿਊਰੋ
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਾਧੂ ਸਿੰਘ ਧਰਮਸੌਤ ਜਿਨ੍ਹਾਂ ਨੂੰ ਈ.ਡੀ. ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪਿਛਲੇ 14 ਮਹੀਨਿਆਂ ਤੋਂ ਵੱਧ ਸਮੇਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਨ। ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ ਤੇ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚੋਂ ਸਾਧੂ ਸਿੰਘ ਧਰਮਸੌਤ ਰਿਹਾਅ ਹੋ ਗਏ ਅਤੇ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਨਿਆਪਾਲਿਕਾ ਉਤੇ ਪੂਰਾ ਭਰੋਸਾ ਹੈ ਅਤੇ ਉਨ੍ਹਾਂ ਵਲੋਂ ਮੈਨੂੰ ਜ਼ਮਾਨਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜੇਲ੍ਹ ਦੇ ਬਾਹਰ ਕਾਂਗਰਸੀ ਵਰਕਰਾਂ ਵਲੋਂ ਇਕੱਠੇ ਹੋ ਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦਾ ਭਰਵਾਂ ਸਵਾਗਤ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਉਪਰ ਪੂਰਨ ਭਰੋਸਾ।
Posted By: TAJEEMNOOR KAUR