ਦਿਨੇਸ਼ ਕੰਗ ਤੇ ਰਾਣਾ ਬਹਿਲਾ ਦੀ ਅਗਵਾਈ ਹੇਠ ਯੂਥ ਆਗੂਆਂ ਦੀ ਮੀਟਿੰਗ,ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹਨ ਦਾ ਕੀਤਾ ਐਲਾਨ
- ਰਾਜਨੀਤੀ
- 29 Jun, 2026 12:59 PM (Asia/Kolkata)
ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,29 ਜੂਨ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਅਤੇ ਉੱਘੇ ਕਬੱਡੀ ਪ੍ਰਮੋਟਰ ਦਿਨੇਸ਼ ਕੰਗ ਅਤੇ ਯੂਥ ਆਗੂ ਰਾਣਾ ਬਹਿਲਾ ਦੀ ਅਗਵਾਈ ਹੇਠ ਰੌਇਲ ਪਾਮ ਰਿਜ਼ੌਰਟ ਵਿੱਚ ਯੂਥ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਹਲਕੇ ਦੇ ਵਿਕਾਸ, ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਨੌਜਵਾਨ ਆਗੂਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹਰ ਪੱਖ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਹਲਕਾ ਖਡੂਰ ਸਾਹਿਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਨੌਜਵਾਨ ਵਰਗ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਹੁੰਚਾਏਗਾ।
ਇਸ ਮੌਕੇ ਦਿਨੇਸ਼ ਕੰਗ,ਰਾਣਾ ਬਹਿਲਾ, ਸ਼ੰਮੀ ਕੰਗ,ਅਮਰਜੀਤ ਪੰਨੂ, ਗੁਰਪ੍ਰਤਾਪ ਪੰਨੂ,ਵਰਿੰਦਰ ਦਿਓਲ, ਰਣਜੀਤ ਪੰਨੂ,ਜਤਿੰਦਰ ਪੰਨੂ, ਮਭੁਪਿੰਦਰ ਸਿੰਘ,ਤਜਿੰਦਰ ਪੰਨੂ, ਗੁਰਬਿੰਦਰ ਪੰਨੂ ਅਤੇ ਹਰਪ੍ਰੀਤ ਸਿੰਘ ਲਾਲੀ ਸਮੇਤ ਵੱਡੀ ਗਿਣਤੀ ਵਿੱਚ ਯੂਥ ਆਗੂ ਹਾਜ਼ਰ ਸਨ। ਇਸ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਵਰਾਣਾ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ,ਤੇਜਿੰਦਰ ਸਿੰਘ ਪ੍ਰਿੰਸ ਸਾਬਕਾ ਬਲਾਕ ਸੰਮਤੀ ਮੈਂਬਰ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਠੇਕੇਦਾਰ ਹੀਰਾ ਸਿੰਘ ਭੁੱਲਰ ਹਰੀਕੇ ਅਤੇ ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ ਸਮੇਤ ਹੋਰ ਅਕਾਲੀ ਆਗੂ ਵੀ ਮੌਜੂਦ ਸਨ।
Leave a Reply