ਪਿੰਡ ਮੱਲ੍ਹੀਆ ਵਿਖੇ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਸਜਾਇਆ ਗਿਆ।

ਪਿੰਡ ਮੱਲ੍ਹੀਆ ਵਿਖੇ ਧੰਨ  ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸਾਲ  ਨਗਰ ਕੀਰਤਨ ਸਜਾਇਆ ਗਿਆ।

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਸਿੱਖ ਧਰਮ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਜਿਥੇ ਜਿੱਥੇ ਵੀ ਸਿੱਖ ਧਰਮ ਦੇ ਲੋਕ ਵਸਦੇ ਹਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਸਦੀਆਂ ਨੇ ਉਥੇ ਉਥੇ ਹੀ ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਤੇ ਪੂਰਵਕ ਢੰਗ ਨਾਲ ਮਨਾਇਆ ਜਾਂਦਾ ਹੈ।। ਇਸੇ ਹੀ ਤਰ੍ਹਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਮੱਲ੍ਹੀਆ ਵਿਖੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਅਵਤਾਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 22 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਅਤੇ 23 ਤਰੀਕ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਵੱਡਾ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਅਤੇ ਸਾਰੇ ਪਿੰਡ ਦੀ ਪਰਿਕਰਮਾ ਕਰਦੇ ਹੋਏ ਪਿੰਡ ਦੇ ਵੱਖ-ਵੱਖ ਗੁਰਦੁਆਰੇ ਸਾਹਿਬਾਨ ਜਿਵੇਂ ਕਿ ਗੁਰਦੁਆਰਾ, ਜੈਲਦਾਰਾਂ ਦੀ ਪੱਤੀ, ਗੁਰਦੁਆਰਾ ਫਲਾਹ ਸਾਹਿਬ (ਪਾਤਸ਼ਾਹੀ ਛੇਵੀਂ ), ਗੁਰਦੁਆਰਾ ਸ੍ਰੀ ਧਰਮਸਾਲਾ ਸਾਹਿਬ, ਗੁਰਦੁਆਰਾ ਬਾਬਾ ਜੀਵਨ ਸਿੰਘ ਜੀ, ਗੁਰਦੁਆਰਾ ਬਾਬਾ ਬੀਰ ਸਿੰਘ ਜੀ ਆਦਿ ਗੁਰਦੁਰਿਆਂ ਦੇ ਦਰਸ਼ਨ ਕਰਦੇ ਹੋਏ ਦੇਰ ਸ਼ਾਮ ਆਪਣੇ ਨਿੱਜੀ ਸਥਾਨਾਂ ਤੇ ਨਗਰ ਕੀਰਤਨ ਦੀ ਸੰਪੂਰਨਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਤੇ ਲੋਕਾਂ ਨੇ ਸੰਗਤਾਂ ਦੀ ਤਰ੍ਹਾਂ ਤਰ੍ਹਾਂ ਦੇ ਪਦਾਰਥਾਂ ਨਾਲ ਸੇਵਾ ਕੀਤੀ। ਨਗਰ ਕੀਰਤਨ ਦੇ ਮਗਰ ਆਈ ਹੋਈ ਸਾਰੀ ਸੰਗਤ ਨੇ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗੀ ਹੋਈ ਸੀ ਇਸ ਮੌਕੇ ਤੇ ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ 24 ਤਰੀਕ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਅਤੇ ਸਾਰਾ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਅਤੇ ਰਾਤ ਨੂੰ ਦੀਪਮਾਲਾ ਵੀ ਕੀਤੀ ਜਾਵੇਗੀ।ਇਸ ਮੌਕੇ ਤੇ ਬਲਦੇਵ ਸਿੰਘ,, ਸਵਿੰਦਰ ਸਿੰਘ ਸਾਹ, ਜਗੀਰ ਸਿੰਘ,ਨਛੱਤਰ ਸਿੰਘ, ਗੁਰਜੰਟ ਸਿੰਘ, ਪਹਿਲਵਾਨ ਬੂਟਾ ਸਿੰਘ, ਬਲਵਿੰਦਰ ਸਿੰਘ ਆੜਤੀਆਂ, ਕੁਲਵਿੰਦਰ ਸਿੰਘ ਬਾਬਾ, ਸਤਨਾਮ ਸਿੰਘ ਲੈਬੋਟਰੀ ਵਾਲੇ, ਹਰਜੀਤ ਸਿੰਘ ਫੋਜੀ ਆਦਿ ਸੇਵਾਦਾਰ ਹਾਜਿਰ ਸਨ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.