Nazrana Times

ਪੰਜਾਬੀ

ਮੋਹਾਲੀ ਕਾਰਪੋਰੇਸ਼ਨ ਵੱਲੋਂ ਸਫਾਈ ਅਭਿਆਨ ਦੇ ਤਹਿਤ ਨਾਜਾਇਜ਼ ਮਲਵਾ ਸੁੱਟਣ ਵਾਲੇ ਨੂੰ ਪਕੜ ਕੇ ਕੀਤਾ ਪੁਲਿਸ ਹਵਾਲੇ...

04 Sep, 2026 06:21 PM

ਸ਼ਹਿਰ ਦੀ ਖੂਬਸੂਰਤੀ ਖਰਾਬ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ : ਮੇਅਰ ਸਰਬਜੀਤ ਸਿੰਘ ਸਮਾਣਾ 

ਸਾਹਿਬਜ਼ਾਦਾ ਅਜੀਤ ਸਿੰਘ 4 ਸਤੰਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਦੇਖ-ਰੇਖ ਹੇਠ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ ਦੇ ਤਹਿਤ ਅੱਜ ਆਈ.ਵੀ ਵਾਈ ਹਸਪਤਾਲ ਦੇ ਸਾਹਮਣੇ ਟਰੈਕਟਰ-ਟਰਾਲੀ ਦੇ ਰਾਹੀਂ ਨਜਾਇਜ਼ ਤੌਰ 'ਤੇ ਮਲਵਾ ਸੁੱਟਦੇ ਹੋਏ ਇੱਕ ਵਿਅਕਤੀ ਨੂੰ ਪਕੜ ਕੇ ਮਟੌਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ- ਸਰਬਜੀਤ ਸਿੰਘ ਸਮਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਭਰ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਤਹਿਤ ਏਅਰਪੋਰਟ ਰੋਡ (ਬਰਿਆਲੀ) ਦੇ ਕੋਲੋਂ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਸੀ ਅਤੇ ਇਹ ਮੁਹਿੰਮ ਜੰਗੀ ਪੱਧਰ 'ਤੇ ਲਗਾਤਾਰ 7 ਦਿਨ ਜਾਰੀ ਰਹੇਗੀ ਅਤੇ ਉਸ ਤੋਂ ਬਾਅਦ ਵੀ ਸ਼ਹਿਰ ਵਿੱਚ ਗੰਦਗੀ ਫੈਲਾਉਣ ਵਾਲੇ ਲੋਕਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਪ੍ਰਵਾਸੀ ਵਿਅਕਤੀਆਂ ਵੱਲੋਂ ਆਪੋ-ਆਪਣੇ ਵਹੀਕਲਾਂ ਦੇ ਰਾਹੀਂ ਅਤੇ ਟਰੈਕਟਰ-ਟਰਾਲੀਆਂ ਦੇ ਰਾਹੀਂ ਨਜਾਇਜ਼ ਤੌਰ 'ਤੇ ਮਲਵਾ ਸੁੱਟਿਆ ਜਾਂਦਾ ਰਿਹਾ। ਜਿਸ ਕਰਕੇ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਸਨ। ਪ੍ਰੰਤੂ ਹੁਣ ਸ਼ਹਿਰ ਵਿੱਚ ਕਈ ਥਾਵਾਂ ਨੂੰ ਇਨਡੈਂਟੀਫਾਈ ਕਰਕੇ ਬਕਾਇਦਾ ਸੀ.ਸੀ. ਟੀਵੀ.ਕੈਮਰੇ ਲਗਾਏ ਗਏ ਹਨ , ਤਾਂ ਕਿ ਗੰਦਗੀ ਫੈਲਾਉਣ ਵਾਲਿਆਂ ਨੂੰ ਰੋਕਿਆ ਜਾ ਸਕੇ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਲੋਕਾਂ ਨੂੰ ਕਿਧਰੇ ਵੀ ਅਜਿਹੇ ਸ਼ਰਾਰਤੀ ਅਨਸਰ ਦਿਸਦੇ ਹਨ, ਜੋ ਸ਼ਹਿਰ ਦੀ ਖੂਬਸੂਰਤੀ ਨੂੰ ਖਰਾਬ ਕਰਨ ਦੇ ਲਈ ਕੂੜਾ-ਕਰਕਟ ਇੱਧਰ-ਉੱਧਰ ਸੁੱਟਦੇ ਹਨ, ਤਾਂ ਤੁਰੰਤ ਨਗਰ ਨਿਗਮ ਦਫਤਰ ਵਿਖੇ ਸੂਚਿਤ ਕੀਤਾ ਜਾਵੇ ਤਾਂ ਕਿ ਸਮੇਂ ਸਿਰ ਅਜਿਹੇ ਸ਼ਰਾਰਤੀ ਅਨਸਰਾਂ ਦੇ ਵਿਰੁੱਧ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ। ਉਹਨਾਂ ਦੁਹਰਾਇਆ ਕਿ ਸ਼ਹਿਰ ਦੀ ਖੂਬਸੂਰਤੀ ਨੂੰ ਖਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News