ਪੰਜਾਬ ਦੇ ਲੋਕਾਂ 'ਮੇਰਾ ਘਰ-ਮੇਰੇ ਨਾਮ' ਮੁਹਿੰਮ ਤਹਿਤ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਣਾਇਆ ਜਾ ਰਿਹਾ ਉਹਨਾਂ ਦੀ ਮਲਕੀਅਤ ਦੇ ਮਾਲਕ : ਮੇਅਰ ਸਰਬਜੀਤ ਸਿੰਘ ਸਮਾਣਾ
ਪਿੰਡ ਕੈਲੋ ਵਿਖੇ 300 ਜਣਿਆਂ ਨੂੰ ਕੀਤੇ ਪ੍ਰਾਪਰਟੀ ਕਾਰਡ ਤਕਸੀਮ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਨਵੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਦਿਸ਼ਾ- ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਦੇ ਵਸਿੰਦਿਆਂ ਨੂੰ ਉਹਨਾਂ ਦੀ ਮਲਕੀਅਤ ਦੇ ਸਹੀ ਮਾਇਨਿਆਂ ਵਿੱਚ ਮਾਲਕ ਬਣਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪਿੰਡ- ਪਿੰਡ ਜਾ ਕੇ ਮਲਕੀਅਤ ਦੇ ਮਾਲਕ ਲੋਕਾਂ ਨੂੰ ਪ੍ਰੋਪਰਟੀ ਕਾਰਡ ਤਕਸੀਮ ਕੀਤੇ ਜਾ ਰਹੇ ਹਨ। ਇਹ ਗੱਲ ਸੀਨੀਅਰ ਯੂਥ ਨੇਤਾ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਮੇਅਰ ਸਰਬਜੀਤ ਸਿੰਘ ਸਮਾਣਾ ਪਿੰਡ ਕੈਲੋ ਵਿਖੇ 300 ਜਣਿਆਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕਰ ਰਹੇ ਸਨ। ਇਸ ਮੌਕੇ ਤੇ ਮੋਹਾਲੀ ਦੇ ਐਸ.ਡੀ.ਐਮ. ਦਮਨਦੀਪ ਕੌਰ, ਤਰਲੋਚਨ ਸਿੰਘ ਤੋਚੀ ਸਰਪੰਚ ਤੋਂ ਇਲਾਵਾ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਬਜੀਤ ਸਿੰਘ ਸਮਾਣਾ ਮੇਅਰ ਮੋਹਾਲੀ ਨਗਰ ਨਿਗਮ ਹੋਰਾਂ ਕਿਹਾ ਕਿ ਜਮੀਨਾਂ ਦੇ ਮਾਲਕਾਂ ਨੂੰ ਉਹਨਾਂ ਦੀ ਮਲਕੀਅਤ ਦੇ ਪ੍ਰੋਪਰਟੀ ਕਾਰਡ ਵੰਡੇ ਜਾਣ ਦਾ ਸਿਲਸਿਲਾ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਚੱਲਦਾ ਰਹੇਗਾ। ਉਹਨਾਂ ਕਿਹਾ ਕਿ ਕਾਗਜ਼ੀ ਕਾਰਵਾਈ ਦੇ ਦੌਰਾਨ ਜਿਨ੍ਹਾਂ ਦੇ ਕਾਰਡ ਬਣ ਚੁੱਕੇ ਹਨ, ਉਹਨਾਂ ਨੂੰ ਪਿੰਡ -ਪਿੰਡ ਜਾ ਕੇ ਪ੍ਰੋਪਰਟੀ ਕਾਰਡ ਵੰਡੇ ਜਾ ਰਹੇ ਹਨ ਅਤੇ ਜੋ ਕਾਰਡ ਬਣ ਰਹੇ ਹਨ, ਉਹਨਾਂ ਨੂੰ ਵੀ ਜਲਦੀ ਹੀ ਪ੍ਰੋਪਰਟੀ ਮਾਲਕਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮੇਅਰ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਸਮੁੱਚੇ ਪੰਜਾਬ ਦੇ ਲੋਕ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਕਿ ਜੋ-ਜੋ ਵੀ ਗਰੰਟੀਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਹੋਰਾਂ ਦਿੱਤੀਆਂ ਗਈਆਂ ਸਨ। ਉਹਨਾਂ ਨੂੰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਅਤੇ ਹੁਣ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਚਿਰਕੋਣੀਆ ਮੰਗਾਂ ਨੂੰ ਜਿੱਥੇ ਹੱਲ ਕੀਤਾ ਜਾ ਰਿਹਾ ਹੈ। ਉੱਥੇ ਪੰਜਾਬ ਦੇ ਵਿਕਾਸ ਨੂੰ ਵੀ ਸਹੀ ਮਾਇਨਿਆਂ ਦੇ ਵਿੱਚ ਲੀਹ ਤੇ ਲਿਆ ਕੇ ਤੇਜ਼ ਕੀਤਾ ਜਾ ਚੁੱਕਾ ਹੈ। ਮੋਹਾਲੀ ਨਗਰ ਨਿਗਮ ਦੇ ਮੇਅਰ -ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦੇ ਵਿਕਾਸ ਦੀ ਗੱਲ ਨਹੀਂ ਕੀਤੀ, ਸਗੋਂ ਨਿਜੀ ਤਜੋਰੀਆਂ ਭਰਨ ਵੱਲ ਹੀ ਮਸ਼ਰੂਫ ਰਹੇ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵੱਡੇ ਪੱਧਰ 'ਤੇ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਵੱਲੋਂ ਆਪੋ-ਆਪਣੀ ਆਸਥਾ ਦੇ ਅਨੁਸਾਰ ਤੀਰਥ ਯਾਤਰਾ ਕੀਤੀ ਜਾ ਰਹੀ ਹੈ ਅਤੇ ਇਸ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਹੈ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਸ ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਧਣ ਦੇ ਚਲਦਿਆਂ ਬੱਸਾਂ ਦਾ ਉਚੇਚੇ ਤੌਰ 'ਤੇ ਹੋਰ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਹ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਸੀਨੀਅਰ ਸਿਟੀਜਨ ਨੂੰ ਸ਼ਰਧਾਲੂਆਂ ਨੂੰ ਜਾਣ ਦੇ ਦੌਰਾਨ ਆਉਣ ਵੇਲੇ ਅਤੇ ਰਹਿਣ- ਸਹਿਣ ਵੇਲੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਨਿਜੀ ਤੌਰ 'ਤੇ ਯਾਤਰਾ ਸਬੰਧੀ ਵਿਸਥਾਰਤ ਰਿਪੋਰਟ ਰੋਜ਼ਾਨਾ ਮੰਗ ਮੰਗ ਕੇ ਇਸ ਦੀ ਪੁਣ-ਛਾਣ ਕੀਤੀ ਜਾਂਦੀ ਹੈ ਅਤੇ ਨਾਲ ਹੀ ਜਰੂਰੀ ਦਿਸ਼ਾ- ਨਿਰਦੇਸ਼ ਦਿੱਤੇ ਜਾਂਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਜਰਨੈਲ ਸਿੰਘ ਪੰਚ, ਮਹਿੰਦਰ ਕੋਰ ਪੰਚ, ਸੰਤੋਖ ਸਿੰਘ ਸਾਬਕਾ ਪੰਚ, ਜਗਤਾਰ ਸਿੰਘ, ਗਗਨਦੀਪ ਸਿੰਘ ਸਮੇਤ ਵੱਡੀ ਗਿਣਤੀ ਦੇ ਵਿੱਚ ਇਲਾਕੇ ਦੇ ਮੁਹਤਬਰ ਵਿਅਕਤੀ ਵੀ ਹਾਜ਼ਰ ਸਨ।
Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ