Nazrana Times

ਪੰਜਾਬੀ

ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ

06 Nov, 2025 01:31 AM

ਰਾਕੇਸ਼ ਨਈਅਰ ਚੋਹਲਾ 
ਤਰਨਤਾਰਨ,5 ਨਵੰਬਰ 
 

ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਰਹੱਦੀ ਪਿੰਡ ਐਮਾ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਿਮਨੀ ਚੋਣ ਤਰਨਤਾਰਨ ਦੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਹੁਣ ਲੋਕਾਂ ਦੇ ਭਵਿੱਖ ਨੂੰ ਰੁਸ਼ਨਾਉਣ ਦਾ ਵੇਲਾ ਹੈ ਕਿਉਂਕਿ ਰਾਜਨੀਤੀ ਦੇ ਇਤਿਹਾਸਕ ਵਿੱਚ ਪੰਜਾਬ ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਇਕੱਲੇ ਆਪਣੇ ਦਮ 'ਤੇ ਲੜ ਰਹੀ ਹੈ,ਜਿਸ ਦੀ ਸ਼ੁਰੂਆਤ ਸਰਹੱਦੀ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਦੀ ਭਾਜਪਾ ਵੱਲੋਂ ਸ਼ਾਨਦਾਰ ਜਿੱਤ ਤੋਂ ਹੋ ਰਹੀ ਹੈ ਇਸ ਲਈ ਸਾਰੇ ਇਕੱਤਰ ਹੋ ਕੇ ਮਿਹਨਤੀ ਨੇਤਾ ਹਰਜੀਤ ਸਿੰਘ ਸੰਧੂ ਨੂੰ ਕਾਮਯਾਬ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ 'ਤੇ ਵੋਟ ਪਾਓ ਤਾਂ ਜੋ ਇਸ ਪੱਛੜੇ ਇਲਾਕੇ ਦਾ ਸਰਵਪੱਖੀ ਵਿਕਾਸ ਹੋ ਸਕੇ ਤੇ ਇਹ ਸਿਰਫ ਤੇ ਸਿਰਫ ਭਾਜਪਾ ਹੀ ਕਰ ਸਕਦੀ ਹੈ।ਪਿੰਡ ਐਮਾ ਖੁਰਦ ਵਿਖੇ ਪਾਰਟੀ ਆਗੂ ਮਲਕੀਤ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਉਨਾਂ ਦੇ ਗ੍ਰਹਿ ਵਿਖੇ ਇਕੱਤਰ ਸੈਂਕੜੇ ਲੋਕ ਜਿੰਨਾਂ ਵਿੱਚ ਮਨਜਿੰਦਰ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ, ਜਰਮਨਜੀਤ ਸਿੰਘ, ਅਸ਼ੋਕ ਕੁਮਾਰ, ਗੁਰਭੇਜ ਸਿੰਘ, ਨਿਸ਼ਾਨ ਸਿੰਘ, ਅਜੀਤ ਸਿੰਘ, ਗੁਰਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੇ ਲੋਕਾਂ ਨੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਆਪਣੇ ਅਤੇ ਆਪਣੇ ਪਰਿਵਾਰਾਂ ਦਾ ਪੂਰਾ ਬਹੁਮਤ ਦੇਣ ਦਾ ਐਲਾਨ ਕੀਤਾ ਅਤੇ ਵਿਸਵਾਸ਼ ਦੁਆਇਆ ਕਿ ਉਹ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹਨ ਜਿਸ ਕਰਕੇ ਉਹ ਭਾਜਪਾ ਨੂੰ ਹੀ ਆਪਣੀ ਪਹਿਲੀ ਪਸੰਦ ਅਤੇ ਹਰਮਨ ਪਿਆਰੀ ਪਾਰਟੀ ਮੰਨਦੇ ਹਨ। ਇਸ ਮੌਕੇ 'ਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਲੀਡਰਸ਼ਿਪ ਦੀ ਹਾਜਰੀ ਵਿੱਚ ਪਿੰਡ ਐਮਾ ਖੁਰਦ ਦੇ ਲੋਕਾਂ ਦੇ ਲਗਾਤਾਰ ਮਿਲ ਰਹੇ ਸਹਿਯੋਗ ਅਤੇ ਪਿਆਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਤੁਸੀਂ ਕਸਰ ਪਹਿਲਾਂ ਵੀ ਕੋਈ ਨਹੀਂ ਰਹਿਣ ਦਿੱਤੀ ਪਰ ਹੁਣ ਆਪਾਂ ਸਾਰਿਆਂ ਨੇ ਇਕੱਤਰ ਹੋ ਕੇ ਪਿੰਡ ਅਤੇ ਇਲਾਕੇ ਦੀ ਭਲਾਈ ਲਈ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਤੋਂ ਸਿੱਧਾ ਲਾਭ ਲੈਣ ਲਈ ਕਮਲ ਦੇ ਫੁੱਲ ਨੂੰ ਵੋਟ ਦੇ ਕੇ ਆਪਣਾ ਫਰਜ ਅਦਾ ਕਰਨਾ ਹੈ ਤਾਂ ਜੋ ਜਿੱਤ ਤੋਂ ਬਾਅਦ ਇਸ ਸਰਹੱਦੀ ਹਲਕੇ ਦੇ ਪਿੰਡਾਂ ਲਈ ਵੱਡੇ ਵਿਸੇਸ਼ ਪੈਕੇਜ ਲਿਆ ਕੇ ਪਿਛਲੇ ਲੰਬੇ ਸਮੇਂ ਦੀਆਂ ਰਹਿੰਦੀਆਂ ਕਸਰਾਂ ਪੂਰੀਆਂ ਕੀਤੀਆਂ ਜਾ ਸਕਣ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #