Nazrana Times

ਪੰਜਾਬੀ

ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਵਲੋਂ ਹਲਕਾ ਖਡੂਰ ਸਾਹਿਬ ਵਿੱਚ ਅਕਾਲੀ ਦਲ ਦੀਆਂ ਸਰਗਰਮੀਆਂ ਤੇਜ਼

02 Jun, 2026 02:47 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,2 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਬੀਬਾ ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਤੋਂ ਬਾਅਦ ਹਲਕੇ ਵਿੱਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਵਿੱਚ ਤੇਜ਼ੀ ਆ ਗਈ ਹੈ।ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਰੋਜ਼ਾਨਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਪਿੰਡ ਪੱਧਰ 'ਤੇ ਹੋ ਰਹੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਪਾਰਟੀ ਨਾਲ ਨਾਰਾਜ਼ ਹੋ ਕੇ ਘਰ ਬੈਠੇ ਕਈ ਆਗੂਆਂ ਅਤੇ ਵਰਕਰਾਂ ਨੂੰ ਮੁੜ ਪਾਰਟੀ ਨਾਲ ਜੋੜਨ ਦੇ ਯਤਨ ਵੀ ਕੀਤੇ ਜਾ ਰਹੇ ਹਨ।ਪਾਰਟੀ ਆਗੂਆਂ ਦਾ ਦਾਅਵਾ ਹੈ ਕਿ ਇਨ੍ਹਾਂ ਮੁਹਿੰਮਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ,ਬਜ਼ੁਰਗਾਂ ਅਤੇ ਮਹਿਲਾਵਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਪਿੰਡਾਂ ਵਿੱਚ ਹੋ ਰਹੇ ਵੱਡੇ ਇਕੱਠ ਅਤੇ ਲੋਕਾਂ ਦਾ ਉਤਸ਼ਾਹ ਇਹ ਸਾਬਤ ਕਰ ਰਿਹਾ ਹੈ ਕਿ ਪੰਜਾਬ ਦੇ ਲੋਕ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਦੇਖਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਲਿਆ ਹੈ,ਪਰ ਵਿਕਾਸ ਕਾਰਜਾਂ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਕਾਰਜਕਾਲ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਹਰੇਕ ਵਰਗ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਯਤਨ ਕੀਤੇ ਜਾ ਰਹੇ ਹਨ।ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਲਈ ਵਚਨਬੱਧ ਰਹੇਗਾ।[FACTBOX]
ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੀ ਸਰਕਾਰ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਰਕਾਰ ਵਿੱਚ ਸੂਬੇ ਦਾ ਕੋਈ ਵੀ ਵਰਗ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।ਪੰਜਾਬ ਵਿੱਚ ਦਿਨ ਦਿਹਾੜੇ ਹੋ ਰਹੇ ਕਤਲ,ਲੁੱਟਾਂ ਖੋਹਾਂ,ਗੋਲੀਬਾਰੀ ਅਤੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ,ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਅਪਰਾਧ, ਫ਼ਿਰੌਤੀਆਂ ਅਤੇ ਗੁੰਡਾਗਰਦੀ ਤੋਂ ਨਿਜਾਤ ਦਿਵਾਈ ਜਾਵੇਗੀ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਦੀ ਸੀਟ ਵੱਡੇ ਫਰਕ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਵੇਗੀ ਅਤੇ 2027 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ।
ਪਾਰਟੀ ਆਗੂਆਂ ਅਨੁਸਾਰ ਹਲਕੇ ਵਿੱਚ ਲਗਾਤਾਰ ਚੱਲ ਰਹੀਆਂ ਮੀਟਿੰਗਾਂ ਅਤੇ ਲੋਕਾਂ ਨਾਲ ਸੰਪਰਕ ਮੁਹਿੰਮਾਂ ਕਾਰਨ ਅਕਾਲੀ ਦਲ ਦੇ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,ਜਿਸ ਨਾਲ ਪਾਰਟੀ ਨੂੰ ਹਲਕਾ ਖਡੂਰ ਸਾਹਿਬ ਵਿੱਚ ਹੋਰ ਮਜ਼ਬੂਤੀ ਮਿਲ ਰਹੀ ਹੈ।

Posted By: GURBHEJ SINGH ANANDPURI

Latest News