ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ-ਪੱਡਾ
- ਰਾਜਨੀਤੀ
- 21 Aug, 2026 10:39 AM (Asia/Kolkata)
ਕਿਹਾ ਆਪ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ
ਆਪ ਆਗੂ ਪੱਡਾ ਨੇ ਸਕੂਲ ਆਫ ਹੈਪੀਨਸ ਧਾਲੀਵਾਲ ਦੋਨਾ ਬਲਾਕ 2 ਦਾ ਕੀਤਾ ਅਚਨਚੇਤ ਦੌਰਾ
ਕਪੂਰਥਲਾ 21 ਅਗਸਤ ਗੌਰਵ ਮੜੀਆ
ਸੂਬੇ ਦੀ ਆਪ ਸਰਕਾਰ ਦੇ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਆਮ ਆਦਮੀ ਪਾਰਟੀ ਆਪ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਸਕੂਲ ਆਫ ਹੈਪੀਨਸ ਧਾਲੀਵਾਲ ਦੋਨਾ ਬਲਾਕ 2 ਦਾ ਅਚਨਚੇਤ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਨੇ ਸਕੂਲ ਮੈਨਜਮੈਂਟ ਦੇ ਨਾਲ ਸਕੂਲ ਪ੍ਰਬੰਧਾਂ ਦਾ ਜਾਇਜਾ ਲਿਆ ਤੇ ਸਕੂਲਾਂ ਦੀ ਡਿਵੈਲਪਮੈਂਟ ਪੜ੍ਹਾਈ ਦਾ ਮਿਆਰ ਉੱਪਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਂਘਾ ਕੀਤੀ।ਇਸ ਮੌਕੇ ਤੇ ਵਿਦਿਆਰਥੀਆਂ ਅਧਿਆਪਕ ਨੇ ਵੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿੱਚ ਕੀਤੇ ਗਏ ਸੁਧਾਰ ਦੀ ਜ਼ੋਰਦਾਰ ਸ਼ਲਾਂਘਾ ਕੀਤੀ।ਇਸ ਮੌਕੇ ਸੁਖਵੰਤ ਪੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਪ੍ਰਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਕਰਨਾ ਹੈ।ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਹਰੇਕ ਸਕੂਲ ਦੀ ਕਾਇਆ ਕਲਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂਨੇ ਕਿਹਾ ਕਿ ਸਰਕਾਰੀ ਸਕੂਲ ਵਿੱਚ ਹੁਣ ਅਜਿਹੀਆਂ ਖੇਡ ਸਹੂਲਤਾਂ ਮਿਲ ਰਹੀਆਂ ਹਨ ਜੋ ਪਹਿਲਾਂ ਸਿਰਫ਼ ਨਿੱਜੀ ਅਦਾਰਿਆਂ ਵਿੱਚ ਸਨ, ਜਿਨ੍ਹਾਂ ਵਿੱਚ ਸਵੀਮਿੰਗ ਪੂਲ,ਸ਼ੂਟਿੰਗ ਰੇਂਜ, ਬਾਸਕਟਬਾਲ ਅਤੇ ਟੈਨਿਸ ਕੋਰਟ,ਕਬੱਡੀ ਮੈਟ, ਕੁਸ਼ਤੀ ਅਤੇ ਬਾਕਸਿੰਗ ਰਿੰਗ ਸ਼ਾਮਲ ਹਨ।ਉਨ੍ਹਾਂਨੇ ਕਿਹਾ ਕਿ ਆਪ ਸਰਕਾਰ ਨੇ ਅਧਿਆਪਕਾਂ ਦੇ ਸਿਖਲਾਈ ਹੁਨਰ ਨੂੰ ਨਿਖ਼ਾਰਨ ਲਈ ਵਿਸ਼ੇਸ਼ ਪਹਿਲ ਕੀਤੀ,ਜਿਸ ਦੇ ਚਲਦਿਆਂ ਵੱਲ-ਵੱਖ ਬੈਚਾਂ ਵਿੱਚ ਪ੍ਰਿੰਸੀਪਲਾਂ ਨੂੰ ਸਿੰਗਾਪੁਰ,ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਅਤੇ ਮੁੱਖ ਅਧਿਆਪਕਾਂ ਨੂੰ ਆਈਆਈਐਮ ਅਹਿਮਦਾਬਾਦ ਸਿਖਲਾਈ ਲਈ ਭੇਜਿਆ ਗਿਆ।ਉਨ੍ਹਾਂਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ।ਪਹਿਲਾਂ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਹੁੰਦੀ ਸੀ,ਪਰ ਹੁਣ ਮਾਨ ਸਰਕਾਰ ਨੇ ਸਕੂਲਾਂ ਵਿੱਚ ਸ਼ਾਨਦਾਰ ਕਮਰੇ,ਸਾਫ਼-ਸੁਥਰੇ ਪਖਾਨੇ,ਸੁਰੱਖਿਅਤ ਚਾਰਦੀਵਾਰੀਆਂ ਅਤੇ ਬੱਚਿਆਂ ਦੇ ਬੈਠਣ ਲਈ ਵਧੀਆ ਫਰਨੀਚਰ ਦਾ ਪ੍ਰਬੰਧ ਕੀਤਾ ਹੈ।ਉਨ੍ਹਾਂ ਜ਼ਿਕਰ ਕੀਤਾ ਕਿ ਪੜ੍ਹਾਈ ਨੂੰ ਆਧੁਨਿਕ ਤੇ ਰੌਚਕ ਬਣਾਉਣ ਲਈ ਹਰ ਸਕੂਲ ਨੂੰ ਗ੍ਰਾਂਟਾਂ ਜਾਰੀ ਕਰਕੇ ਪ੍ਰੋਜੈਕਟਰ,ਟੱਚ ਪੈਨਲ, ਲਾਇਬ੍ਰੇਰੀਆਂ ਅਤੇ ਟੀਚਿੰਗ ਲਰਨਿੰਗ ਮਟੀਰੀਅਲ ਮੁਹੱਈਆ ਕਰਵਾਏ ਗਏ ਹਨ।ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਦਾ ਮੁਕਾਬਲਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ਤੇ ਨਵੀਂ ਭਰਤੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਨਿਰਵਿਘਨ ਚੱਲ ਸਕੇ।ਪੱਡਾ ਨੇ ਕਿਹਾ ਕਿ ਸਿੱਖਿਆ ਨੂੰ ਰੋਜ਼ਗਾਰ ਮੁਖੀ ਬਣਾਇਆ ਜਾ ਰਿਹਾ ਹੈ।ਬੱਚਿਆਂ ਨੂੰ ਤਕਨੀਕੀ ਸਿੱਖਿਆ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਸੇ ਕਰਕੇ ਹੀ ਸੂਬੇ ਵਿੱਚ ਸਕੂਲ ਆਫ ਐਮੀਨੇਂਸ ਖੋਲ੍ਹੇ ਜਾ ਰਹੇ ਹਨ।ਇਹਨਾਂ ਸਕੂਲਾਂ ਵਿੱਚ ਹੁਸ਼ਿਆਰ ਬੱਚਿਆਂ ਦੀ ਰੁਚੀ ਨੂੰ ਤਲਾਸ਼ ਕੇ ਉਹਨਾਂ ਨੂੰ ਢੁੱਕਵੀਂ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਰੁਚੀ ਮੁਤਾਬਿਕ ਆਪਣਾ ਖੇਤਰ/ਕਿੱਤਾ ਚੁਣ ਸਕਣ।ਉਨ੍ਹਾਂਨੇ ਕਿਹਾ ਕਿ ਉਹਨਾਂ ਦੇ ਦੌਰੇ ਦਾ ਮਕਸਦ ਸਕੂਲ ਦੀਆਂ ਲੋੜਾਂ ਨੂੰ ਜਾਣਨਾ ਅਤੇ ਉਹਨਾਂ ਨੂੰ ਦੂਰ ਕਰਨ ਲਈ ਯਤਨ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਦਾ ਨਿਸ਼ਾਨਾ ਮਿੱਥ ਕੇ ਪੜ੍ਹਨ ਲਈ ਪ੍ਰੇਰਿਆ।ਉਨ੍ਹਾਂਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਆਪ ਸਰਕਾਰ ਦੇ ਮੁੱਖ ਏਜੰਡੇ ਤੇ ਹਨ ਅਤੇ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਇਸ ਤੇ ਕੰਮ ਕਰ ਰਹੀ ਹੈ।ਪੱਡਾ ਵੱਲੋਂ ਬੱਚਿਆਂ ਦਾ ਵਿਦਿਅਕ ਪੱਧਰ ਹੋਰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਚ ਦਾਖ਼ਲਾ ਵਧਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਚਰਚਾ ਵੀ ਕੀਤੀ ਗਈ।
Leave a Reply