ਮੀਰੀ ਪੀਰੀ ਖਾਲਸਾ ਨਗਰ ਕੀਰਤਨ 24 ਨਵੰਬਰ ਵੀਰਵਾਰ ਨੂੰ ਜਥੇਦਾਰ ਕੁਲਦੀਪ ਸਿੰਘ ਗੜਗਜ ਜੀ ਦੇ ਆਪਣੇ ਪਿੰਡ ਜਬੋਵਾਲ ਪਹੁੰਚੇਗਾ।
- ਧਾਰਮਿਕ/ਰਾਜਨੀਤੀ
- (Asia/Kolkata)
ਟਾਂਗਰਾ – ਸੁਰਜੀਤ ਸਿੰਘ ਖਾਲਸਾ
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਵੱਲੋਂ ਸਿਖ ਪੰਥ ਦੀਆਂ ਸੰਮੂਹ ਸਤਿਕਾਰਤ ਜਥੇਬੰਦੀਆਂ,ਗੁਰੂ ਨਾਨਕ ਨਾਮ ਲੇਵਾ ਸਿਖ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਿਕ ਛੇਵੇਂ ਪਾਤਸ਼ਾਹ ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਜੋ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਅਰੰਭ ਹੋਇਆ ਸੀ ਮਿਤੀ 17 ਸਤੰਬਰ 2026 ਨੂੰ ਸਵੇਰੇ 9 ਵਜੇ ਤਖਤ ਸ੍ਰੀ ਕੇਸਗੜ ਸਾਹਿਬ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਪੰਜਾਬ ਦੇ ਵੱਖ ਵੱਖ ਜਿਲਿਆਂ,ਸ਼ਹਿਰਾਂ,ਨਗਰਾਂ ਪਿੰਡਾਂ ਵਿਚ ਦੀ ਹੁੰਦਾ ਹੋਇਆ ਸ੍ਰੀ ਅਕਾਲ ਤੱਖਤ ਅੰਮ੍ਰਿਤਸਰ ਸਾਹਿਬ ਵਿਖੇ ਸੰਪੰਨ ਹੋਵੇਗਾ।ਪਤਰਕਾਰ ਨੂੰ ਜਾਣਕਾਰੀ ਦਿੰਦਿਆਂ ਜਥੇਦਾਰ ਪ੍ਰੀਤਮ ਸਿੰਘ ਭਿੰਡਰ ਜਬੋਵਾਲ ਅਤੇ ਨਵਰਾਜ ਸਿੰਘ ਨੇ ਦੱਸਿਆ ਕਿ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਜਥੇਦਾਰ ਸ੍ਰੀ ਅਕਾਲ ਤੱਖਤ ਕੁਲਦੀਪ ਸਿੰਘ ਜੀ ਗੜਗਜ ਦੇ ਆਪਣੇ ਨਗਰ ਪਿੰਡ ਜਬੋਵਾਲ ਵਿਖੇ 24 ਸਤੰਬਰ ਦਿਨ ਵੀਰਵਾਰ ਸਵੇਰੇ 11 ਵਜੇ ਪਹੁੰਚੇਗਾ।ਇਲਾਕੇ ਦੀਆਂ ਸੰਮੂੰਹ ਸਿਖ ਜਥੇਬੰਦੀਆਂ ਨਿਹੰਗ ਸਿੰਘ ਜਥੇਬੰਦੀਆਂ ਸਿੰਘ ਸਭਾਵਾਂ ਗੁਰਦੁਆਰਾ ਕਮੇਟੀਆਂ ਸਿਖ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ
Leave a Reply