ਅਗਾਮੀ ਚੋਣਾਂ ਤੋਂ ਪਹਿਲਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ

ਅਗਾਮੀ ਚੋਣਾਂ ਤੋਂ ਪਹਿਲਾ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ

ਕਪੂਰਥਲਾ 26 ਜੁਲਾਈ ਗੌਰਵ ਮੜੀਆ 
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨਾਲ ਵਿਚਾਰ-ਵਟਾਂਦਰਾ ਕਰਨ ਤੇ ਹਲਕਾ ਇੰਚਾਰਜ ਐੱਚਐੱਸ ਵਾਲੀਆ ਵੱਲੋਂ ਹਲਕੇ ਤੋਂ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ,ਜਿਸ ਵਿਚ ਹਲਕਾ ਇੰਚਾਰਜ ਐਚਐਸ ਵਾਲੀਆ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪਾਰਟੀ ਦੀ ਮਜ਼ਬੂਤੀ ਕਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਅਨਿਲ ਸਲਹੋਤਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ,ਸੰਜੀਵ ਥਾਪਰ ਨੂੰ ਜ਼ਿਲ੍ਹਾ ਜਰਨਲ ਸਕੱਤਰ,ਐਡਵੋਕੇਟ ਅਰੁਣ ਸਹੋਤਾ ਨੂੰ ਲੀਗਲ ਐਡਵਾਈਜ਼ਰ,ਜਸਵਿੰਦਰ ਸਿੰਘ ਬਿੱਟਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਐੱਸਸੀ ਵਿੰਗ,ਮਨਜੀਤ ਗਿੱਲ ਨੂੰ ਜਰਨਲ ਸਕੱਤਰ ਐੱਸਸੀ ਵਿੰਗ ਨਿਯੁਕਤ ਕੀਤਾ ਗਿਆ।ਇਸ ਮੌਕੇ ਤੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਅਗਾਮੀ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀਆ ਨੀਤੀਆਂ ਨੂੰ ਘਰ ਘਰ ਪਹੁੰਚਾਣ ਤੇ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨ।ਐਚਐਸ ਵਾਲੀਆ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਦੇ ਵਿਸਤਾਰ ਤੇ ਮਜ਼ਬੂਤੀ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ।ਨਵ-ਨਿਯੁਕਤ ਆਗੂਆਂ ਸੰਜੀਵ ਥਾਪਰ,ਐਡਵੋਕੇਟ ਅਰੁਣ ਸਹੋਤਾ, ਜਸਵਿੰਦਰ ਸਿੰਘ ਬਿੱਟਾ, ਮਨਜੀਤ ਗਿੱਲ ਨੇ ਪਾਰਟੀ ਹਾਈਕਮਾਂਡ,ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ,ਹਲਕਾ ਇੰਚਾਰਜ ਐਚਐਸ ਵਾਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।ਇਸ ਦੌਰਾਨ ਹਲਕਾ ਇੰਚਾਰਜ ਐੱਚਐੱਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਤੇ ਪੰਜਾਬ ਦੇ ਹਿੱਤਾਂ ਤੇ ਪਹਿਰਾ ਦੇਣ ਵਾਲੀ ਪੰਜਾਬੀਆਂ ਦੀ ਆਪਣੀ ਮਾਂ ਪਾਰਟੀ ਹੈ, ਜਿਸ ਵਿਚ ਬਿਨਾਂ ਭੇਦਭਾਵ ਆਮ ਵਰਕਰ ਆਪਣੀ ਮਿਹਨਤ ਨਾਲ ਵੱਡੇ ਤੋਂ ਵੱਡੇ ਆਹੁੱਦੇ ਤੱਕ ਪਹੁੰਚ ਸਕਦੇ ਹਨ।ਇਸ ਦੌਰਾਨ ਐਚਐਸ ਵਾਲੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਕਪੂਰਥਲਾ ਤਾਂ ਕੀ ਪੂਰੇ ਪੰਜਾਬ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੋਈ ਵਿਕਾਸ ਨਹੀਂ ਹੋਇਆ।ਆਮ ਆਦਮੀ ਪਾਰਟੀ ਦਾ ਕੰਮ ਕਰਨ ਵਾਲਾ ਗ੍ਰਾਫ ਜ਼ੀਰੋ ਹੈ।ਅੱਜ ਪੰਜਾਬ ਅੰਦਰ ਰੋਜ਼ਗਾਰ ਦੀ ਹਾਲਤ ਤਰਸਯੋਗ ਹੈ।ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ।ਪੰਜਾਬ ਅੰਦਰ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ਼ ਨਹੀਂ ਹੈ।ਪੰਜਾਬ ਸਰਕਾਰ ਦੇ ਮੰਤਰੀ ਖੁਦ ਅਫਸਰਾਂ ਨੂੰ ਗੈਂਗਸਟਰਾਂ ਵਾਂਗ ਧਮਕਾ ਰਹੇ ਹਨ।ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਗੱਲ ਆਉਂਦੀ ਹੈ ਤਾਂ ਕਾਨੂੰਨ ਬਦਲ ਜਾਂਦੇ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਿਜੀਲੈਂਸ ਕੋਲੋਂ ਆਪਣਾ ਮੰਤਰੀ ਫੜਵਾਇਆ ਸੀ ਅਤੇ ਬਾਅਦ ਵਿਚ ਖੁਦ ਉਸ ਨੂੰ ਕਲੀਨ ਚਿੱਟ ਦੇ ਦਿੱਤੀ।ਉਨ੍ਹਾਂਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਦਾ ਹਰ ਵਰਗ ਦੁੱਖੀ ਹੈ ਤੇ ਸ਼੍ਰੋਮਣੀ ਅਕਾਲੀ ਦੇ ਦੀ ਸਰਕਾਰ ਵੇਲੇ ਪੰਜਾਬ ਦੇ ਰਿਕਾਰਡ ਤੋਂ ਹੋਏ ਵਿਕਾਸ ਨੂੰ ਲੋਕ ਯਾਦ ਕਰ ਰਹੇ ਹਨ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਐੋਸੀ ਵਿੰਗ ਦੇ ਸੂਬਾ ਸੀਨੀਅਰ ਉਪ ਪ੍ਰਧਾਨ ਜੀਆ ਲਾਲ ਨਾਹਰ, ਜਿਲ੍ਹਾ ਸ਼ਹਿਰੀ ਪ੍ਰਧਾਨ ਅਜੈ ਬਬਲਾ, ਸ਼ਹਿਰੀ ਯੂਥ ਪ੍ਰਧਾਨ ਨੀਰਜ ਨਾਹਰ, ਟੀਟੂ ਮਾਹਲਾ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.