ਬਾਕੀਪੁਰ ਵਿਖੇ ਰਮਨਦੀਪ ਕੌਰ ਸ਼ੇਰੋਂ ਤੇ ਬਿੱਲਾ ਸ਼ੇਰੋਂ ਵੱਲੋਂ ਅਕਾਲੀ ਵਰਕਰਾਂ ਨਾਲ ਮਿਲਣੀ
ਪਾਰਟੀ ਦੀ ਜਿੱਤ ਯਕੀਨੀ ਬਨਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ, 20 ਨਵੰਬਰ।
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਬਾਕੀਪੁਰ ਵਿਖੇ ਗੁਰਦੀਪ ਸਿੰਘ ਐਨਆਰਆਈ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਾਰਟੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮੌਕੇ ਦੋਵਾਂ ਆਗੂਆਂ ਨੇ ਅਕਾਲੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੀ ਮੌਜੂਦਾ ਹਾਲਤ ਲਈ ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ।ਲੋਕ ਹੁਣ ਇਨ੍ਹਾਂ ਸਰਕਾਰਾਂ ਤੋਂ ਉਮੀਦਾਂ ਲਗਾਉਣੀਆਂ ਛੱਡ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਕਈ ਵੱਡੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਦਾ ਲਾਭ ਲੋਕਾਂ ਨੂੰ ਮਿਲਿਆ। ਪਰ ਮੌਜੂਦਾ ਸਰਕਾਰ ਨਾ ਤਾਂ ਅਜਿਹੇ ਵਿਕਾਸ ਕਾਰਜ ਕਰਵਾ ਸਕੀ ਹੈ ਅਤੇ ਨਾ ਹੀ ਪਹਿਲਾਂ ਸ਼ੁਰੂ ਕੀਤੇ ਗਏ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾ ਸਕੀ ਹੈ।
ਇਸੇ ਦੌਰਾਨ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰ ਪਾਰਟੀ ਦੀ ਮਜ਼ਬੂਤੀ ਅਤੇ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਅੱਗੇ ਆਉਣ।ਉਨ੍ਹਾਂ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪਿੰਡ ਪੱਧਰ 'ਤੇ ਸਰਗਰਮੀਆਂ ਤੇਜ਼ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਗੁਰਮੀਤ ਸਿੰਘ ਡੀਸੀ,ਗੁਰਪ੍ਰੀਤ ਸਿੰਘ ਯੂਥ ਸਰਕਲ ਪ੍ਰਧਾਨ,ਸੁਖਚੈਨ ਸਿੰਘ,ਜਗਦੀਪ ਸਿੰਘ ਪ੍ਰਧਾਨ,ਗੁਰਜੰਟ ਸਿੰਘ ਸਾਬਕਾ ਮੈਂਬਰ,ਮਖਤੂਲ ਸਿੰਘ ਸਾਬਕਾ ਮੈਂਬਰ, ਜਸਦੇਵ ਸਿੰਘ ਕਾਲਾ ਕੰਬਾਈਨ ਵਾਲੇ, ਗੁਲਜ਼ਾਰ ਸਿੰਘ, ਜੀਵਨ ਸਿੰਘ, ਜਗਤਾਰ ਸਿੰਘ ਨੰਬਰਦਾਰ, ਗੁਰਸੇਵਕ ਸਿੰਘ ਨੰਬਰਦਾਰ, ਗੁਰਭੇਜ ਸਿੰਘ ਮੌਜੀ, ਸਤਨਾਮ ਸਿੰਘ,ਜਸਮੀਤ ਸਿੰਘ,ਬਲਜਿੰਦਰ ਸਿੰਘ ਮੈਂਬਰ,ਮਨਦੀਪ ਸਿੰਘ, ਅਵਤਾਰ ਸਿੰਘ ਪ੍ਰਧਾਨ,ਮਨਜਿੰਦਰ ਕੌਰ ਬਲਾਕ ਸੰਮਤੀ ਮੈਂਬਰ, ਮਲਕੀਤ ਸਿੰਘ ਆੜ੍ਹਤੀਆ, ਸਤਪਾਲ ਸਿੰਘ ਪੱਪੂ,ਬਲਵਿੰਦਰ ਸਿੰਘ ਨੰਬਰਦਾਰ, ਗੁਰਬੀਰ ਸਿੰਘ ਨੰਬਰਦਾਰ,ਪਰਮਿੰਦਰ ਸਿੰਘ ਅਤੇ ਗੁਰਸਾਹਿਬ ਸਿੰਘ ਸਾਬਕਾ ਮੈਂਬਰ ਪੰਚਾਇਤ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।