Nazrana Times

ਪੰਜਾਬੀ

ਮਾੜਾ ਵਿੱਦਿਅਕ ਪ੍ਰਬੰਧ ਦੁਨੀਆਂ ਭਰ 'ਚ ਦੇਸ਼ ਨੂੰ ਸ਼ਰਮਸਾਰ ਕਰ ਰਿਹਾ ਹੈ ।

22 Aug, 2026 06:37 PM

ਵਿਦਿਆਰਥੀ ਅੰਦੋਲਨ ਸਿੱਖਿਆ ਕ੍ਰਾਂਤੀ ਦਾ ਸੰਕੇਤ- ਅਟਵਾਲ

ਕਪੂਰਥਲਾ 22 ਅਗਸਤ ਗੌਰਵ ਮੜੀਆ 

ਦੇਸ਼ ਭਰ ਵਿੱਚ ਮਾੜੇ ਵਿਦਿਅਕ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਿਰੁੱਧ ਵਿਦਿਆਰਥੀ ਵਰਗ ਦਾ ਵਧਦਾ ਵਿਰੋਧ ਨਵੀਂ ਸਿੱਖਿਆ ਕ੍ਰਾਂਤੀ ਦੀ ਸੰਭਾਵਨਾ ਦਰਸਾਉਂਦਾ ਹੈ।ਇਹ ਪ੍ਰਗਟਾਵਾ 

ਚਰਚ ਬਚਾਓ ਮੋਰਚਾ ਦੇ ਮੋਢੀ ਜੋਗਾ ਸਿੰਘ ਅਟਵਾਲ ਨੇ ਸਥਾਨਿਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ। ਜੇਕਰ ਉਨ੍ਹਾਂ ਨੂੰ ਗੁਣਵੱਤਾਪੂਰਨ, ਆਧੁਨਿਕ ਅਤੇ ਬਰਾਬਰੀ ਵਾਲੀ ਸਿੱਖਿਆ ਨਹੀਂ ਮਿਲੇਗੀ ਤਾਂ ਦੇਸ਼ ਦੀ ਤਰੱਕੀ ਦਾ ਸੁਪਨਾ ਅਧੂਰਾ ਰਹੇਗਾ।

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵਿਦਿਆਰਥੀਆਂ ਦੀ ਆਵਾਜ਼ ਨੂੰ ਵਿਰੋਧ ਸਮਝ ਕੇ ਦਬਾਉਣ ਦੀ ਬਜਾਏ ਉਸਨੂੰ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਲਈ ਇੱਕ ਮੌਕੇ ਵਜੋਂ ਦੇਖਣਾ ਚਾਹੀਦਾ ਹੈ। ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚਾ, ਯੋਗ ਅਧਿਆਪਕ, ਲਾਇਬ੍ਰੇਰੀਆਂ, ਲੈਬੋਰਟਰੀਆਂ, ਡਿਜ਼ੀਟਲ ਸਹੂਲਤਾਂ ਅਤੇ ਸੁਰੱਖਿਅਤ ਵਿਦਿਅਕ ਮਾਹੌਲ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਜੋਗਾ ਸਿੰਘ ਅਟਵਾਲ ਨੇ ਕਿਹਾ ਕਿ ਸਿੱਖਿਆ ਨੂੰ ਸਿਰਫ਼ ਇਮਤਿਹਾਨ ਅਤੇ ਡਿਗਰੀ ਤੱਕ ਸੀਮਿਤ ਕਰਨ ਦੀ ਬਜਾਏ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਤਰਕਸ਼ੀਲਤਾ, ਰਚਨਾਤਮਕਤਾ, ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਸਿੱਖਿਆ ਪ੍ਰਬੰਧ ਵਿੱਚ ਲੋੜੀਂਦੇ ਸੁਧਾਰ ਤੁਰੰਤ ਕੀਤੇ ਜਾਣ।

ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਨਹੀਂ, ਸਗੋਂ ਸੁਣਨ ਦੀ ਲੋੜ ਹੈ। ਅੱਜ ਦਾ ਵਿਦਿਆਰਥੀ ਜਾਗਰੂਕ ਹੋ ਰਿਹਾ ਹੈ ਅਤੇ ਇਹ ਜਾਗਰੂਕਤਾ ਹੀ ਆਉਣ ਵਾਲੇ ਸਮੇਂ ਵਿੱਚ ਇੱਕ ਨਵੀਂ ਸਿੱਖਿਆ ਕ੍ਰਾਂਤੀ ਦੀ ਨੀਂਹ ਬਣ ਸਕਦੀ ਹੈ।”

Posted By: Gaurav Maria

Latest News