ਚੀਮਾ ਨੂੰ ਸਦਮਾ, ਸਾਲਾ ਗੁਰਿੰਦਰਪਾਲ ਕਾਹਲੋਂ ਦਾ ਦੇਹਾਂਤ
ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਕਪੂਰਥਲਾ 16 ਨਵੰਬਰ ਗੌਰਵ ਮੜੀਆ
ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਤੇ ਰੀਡਰ ਟੂ ਡਿਪਟੀ ਕਮਿਸ਼ਨਰ ਕਪੂਰਥਲਾ ਨਰਿੰਦਰ ਸਿੰਘ ਚੀਮਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲਾ ਗੁਰਿੰਦਰਪਾਲ ਸਿੰਘ ਜਿੰਨਾਂ ਨੂੰ ਗੁਰਿੰਦਰਪਾਲ ਸਿੰਘ ਕਾਹਲੋਂ ਦੇ ਨਾਮ ਨਾਲ ਜਾਣਿਆ ਜਾਂਦਾ ਸੀ ਦਾ ਬੀਤੀ ਰਾਤ ਇਕ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਮ੍ਰਿਤਕ ਗੁਰਿੰਦਰਪਾਲ ਸਿੰਘ ਕਾਹਲੋਂ ਦੇ ਮਾਮੇ ਦੇ ਲੜਕੇ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਉਸਦਾ ਭੂਆ ਦਾ ਲੜਕਾ ਜੋ ਕਿ ਕਾਦੂਪੁਰ ਵਿਚ ਸਥਿੱਤ ਇਕ ਰੈਸਟੋਰੈਂਟ ਦਾ ਮਾਲਕ ਸੀ ਅਤੇ ਆਪਣਾ ਰੈਸਟੋਰੈਂਟ ਬੰਦ ਕਰਨ ਉਪਰੰਤ ਉਹ ਆਪਣੇ ਘਰ ਤਲਵੰਡੀ ਮਹਿਮਾ ਜਾ ਰਿਹਾ ਸੀ, ਜਦੋਂ ਉਹ ਜਲੰਧਰ ਕਪੂਰਥਲਾ ਬਾਈਪਾਸ ਜੂਡੀਓ ਸ਼ੋਅ ਰੂਮ ਨੇੜੇ ਪੁੱਜਾ ਤਾਂ ਦੂਜੇ ਪਾਸੇ ਤੋਂ ਆ ਰਹੀ ਇਕ ਤੇਜ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਐਕਟਿਵਾ ’ਤੇ ਬੈਠਾ ਉਸਦਾ ਨਾਲ ਵਾਲਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਗੁਰਿੰਦਰਪਾਲ ਸਿੰਘ ਕਾਹਲੋਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਮਹਿਮਾ ਵਿਖੇ ਕੀਤਾ ਗਿਆ। ਇਸ ਸਮੇਂ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ, ਏ.ਡੀ.ਸੀ. ਕਪੂਰਥਲਾ ਸ਼ਿਖਾ ਭਗਤ, ਐਸ.ਡੀ.ਐਮ. ਕਪੂਰਥਲਾ ਜਸਜੀਤ ਸਿੰਘ, ਤਹਿਸੀਲਦਾਰ ਸਤਿਬੀਰ ਸਿੰਘ ਚੰਦੀ, ਡੀ.ਸੀ.ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ, ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ, ਆਮ ਆਦਮੀ ਪਾਰਟੀ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੁਖਵੰਤ ਸਿੰਘ ਪੱਡਾ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਮੇਅਰ ਨਰਿੰਦਰ ਸਿੰਘ ਮੰਨਸੂ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਭਾਜਪਾ ਸੀਨੀਅਰ ਆਗੂ ਓਮੇਸ਼ ਸ਼ਾਰਦਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਹਲਕਾ ਇੰਚਾਰਜ ਐਚ.ਐਸ. ਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਹਰਜੀਤ ਸਿੰਘ ਵਾਲੀਆ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸੁਖਜੀਤ ਸਿੰਘ ਧਾਲੀਵਾਲ, ਕਰਨ ਮਹਾਜਨ, ਸਮੀਰ ਸ਼ਰਮਾ, ਸੁਪਰਡੈਂਟ ਰਾਮ ਅਵਤਾਰ ਸਿਵਲ ਸਰਜਨ ਦਫ਼ਤਰ ਕਪੂਰਥਲਾ, ਦਵਿੰਦਰਪਾਲ ਸਿੰਘ ਅਹੂਜਾ ਪੀ.ਏ. ਟੂ ਡੀ.ਸੀ. ਕਪੂਰਥਲਾ, ਐਸ.ਡੀ.ਐਮ. ਦਫ਼ਤਰ ਸੁਲਤਾਨਪੁਰ ਲੋਧੀ ਤੋਂ ਕੁਲਜੀਤ ਸਿੰਘ, ਸੁਖਜਿੰਦਰਪਾਲ ਗੋਲਡੀ ਐਸ.ਡੀ.ਏ., ਜਗਦੀਪ ਕੁਮਾਰ ਡੀ.ਆਰ.ਏ. ਆਰ, ਜਗਤਾਰ ਸਿੰਘ ਅਮਲਾ ਸਹਾਇਕ, ਸਟੇਟ ਐਵਾਰਡੀ ਰੌਸ਼ਨ ਖੈੜਾ, ਗੁਰਮੀਤ ਸਿੰਘ ਬਾਜਵਾ ਏ.ਐਸ.ਆਈ. ਭੁਲੱਥ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਵੱਖ-ਵੱਖ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਰਜਨਾ ਕੇਂਦਰ ਵੱਲੋਂ ਕੰਵਰ ਇਕਬਾਲ ਸਿੰਘ, ਪ੍ਰੋ: ਕੁਲਵੰਤ ਔਜਲਾ, ਡਾ. ਆਸਾ ਸਿੰਘ ਘੁੰਮਣ, ਡਾ. ਸਰਦੂਲ ਔਜਲਾ, ਚੰਨ ਮੋਮੀ ਆਦਿ ਵੱਲੋਂ ਦੁੱਖ ਦਾ ਇਜਹਾਰ ਕੀਤਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਕਪੂਰਥਲਾ ਵੱਲੋਂ ਐਡਵੋਕੇਟ ਹਰਵਿੰਦਰ ਸਿੰਘ ਚੀਮਾ, ਅਨੁਰਾਗ ਵਰਮਾ, ਮਨਦੀਪ ਸਿੰਘ ਅਤੇ ਹੋਰ ਵਕੀਲ ਸਾਹਿਬਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Posted By: Gaurav Maria