ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਹਰਜੀਤ ਸਿੰਘ ਜੀ ਨੇ ਕੀਤੀ ਗੁਰਬਾਣੀ ਕਥਾ ਦੀ ਸੇਵਾ
ਅੰਮ੍ਰਿਤਸਰ, 24 ਜੂਨ 2026 , ਕੰਵਰ ਪ੍ਰਤਾਪ ਸਿੰਘ-ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਹਰਜੀਤ ਸਿੰਘ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰ ਦੇ ਦੀਵਾਨ ਦੌਰਾਨ ਗੁਰਬਾਣੀ ਕਥਾ-ਵਿਚਾਰ ਦੀ ਸੇਵਾ ਨਿਭਾਈ।
ਇਸ ਮੌਕੇ ਭਾਈ ਹਰਜੀਤ ਸਿੰਘ ਜੀ ਨੇ ਅੱਜ ਅਮ੍ਰਿਤ ਵੇਲੇ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਾਪਤ ਹੋਏ ਮੁੱਖਵਾਕ (ਹੁਕਮਨਾਮੇ) ਅਤੇ ਗੁਰਬਾਣੀ ਦੀ ਲੜੀਵਾਰ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਜੀਵਨ, ਨਾਮ ਸਿਮਰਨ, ਆਤਮਕ ਉੱਨਤੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਕਥਾ ਦੌਰਾਨ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਦੇ ਰਸ ਦਾ ਆਨੰਦ ਮਾਣਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਹਰਜੀਤ ਸਿੰਘ ਜੀ ਨੂੰ ਗੁਰਬਾਣੀ ਪ੍ਰਚਾਰ ਅਤੇ ਕਥਾ ਸੇਵਾ ਦੇ ਯੋਗਦਾਨ ਲਈ ਗੁਰਦੁਆਰਾ ਮੰਜੀ ਸਾਹਿਬ ਵਿਖੇ ਸਿਰੋਪਾਓ ਬਖ਼ਸ਼ ਕੇ ਸਨਮਾਨਿਤ ਵੀ ਕੀਤਾ ਗਿਆ।
ਵਰਨਣਯੋਗ ਹੈ ਕਿ ਭਾਈ ਹਰਜੀਤ ਸਿੰਘ ਜੀ ਪਿਛਲੇ ਕਈ ਸਾਲਾਂ ਤੋਂ ਦੇਸ਼ ਅਤੇ ਵਿਦੇਸ਼ ਵਿੱਚ ਗੁਰਬਾਣੀ ਕਥਾ, ਗੁਰਮਤਿ ਪ੍ਰਚਾਰ ਅਤੇ ਸਿੱਖੀ ਦੇ ਪ੍ਰਸਾਰ ਲਈ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ। ਇਸੇ ਲੜੀ ਤਹਿਤ ਉਹ ਆਉਣ ਵਾਲੇ ਦਿਨਾਂ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਗੁਰਬਾਣੀ ਕਥਾ ਦੀ ਸੇਵਾ ਨਿਭਾਉਣਗੇ।
Posted By: GURBHEJ SINGH ANANDPURI