Nazrana Times

ਪੰਜਾਬੀ

ਮਾਨ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ-ਐਡਵੋਕੇਟ ਚੰਦੀ

07 Oct, 2026 05:56 PM

ਮੇਰੀ ਰਸੋਈ ਯੋਜਨਾ ਤਹਿਤ ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਪਿੰਡ ਭਾਣੋ ਲੰਗੇ ਵਿਖੇ ਵੰਡਿਆ ਰਾਸ਼ਨ ਕਿੱਟਾਂ

ਕਪੂਰਥਲਾ 7 ਅਕਤੂਬਰ ਗੌਰਵ ਮੜੀਆ 

ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਪਰਿਵਾਰਾਂ ਲਈ ਮੇਰੀ ਰਸੋਈ ਯੋਜਨਾ ਤਹਿਤ ਮੁਫ਼ਤ ਰਾਸ਼ਨ ਕਿੱਟਾਂ ਵੰਡਣ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ।ਇਸ ਸਕੀਮ ਦਾ ਉਦੇਸ਼ ਸੂਬੇ ਦੇ ਲਗਭਗ 40.48 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ।ਇਸ ਯੋਜਨਾ ਤਹਿਤ ਹਲਕਾ ਕਪੂਰਥਲਾ ਦੇ ਪਿੰਡ ਭਾਣੋ ਲੰਗੇ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੇ ਵਲੋਂ ਰਾਸ਼ਨ ਕਾਰਡ ਤੇ ਰਾਸ਼ਨ ਕਿੱਟ ਵੰਡੇ ਗਏ।ਇਸ ਮੌਕੇ ਐਡਵੋਕੇਟ ਚੰਦੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ ਮੇਰੀ ਰਸੋਈ ਵਿੱਚ ਤੇਜ਼ੀ ਲਿਆਂਦੀ ਗਈ ਹੈ,ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ।ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ ਤੇ ਕੀਤੀ ਜਾ ਰਹੀ ਹੈ।ਉਨ੍ਹਾਂਨੇ ਕਿਹਾ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ।

ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ,ਇੱਕ ਕਿਲੋਗ੍ਰਾਮ ਨਮਕ,200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ।ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕੀਤੀ ਜਾਂਦੀ ਹੈ।ਉਨ੍ਹਾਂਨੇ ਕਿਹਾ ਇਹ ਯੋਜਨਾ ਹਰ ਯੋਗ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।ਮੌਜੂਦਾ ਐਨਐਫਐਸਏ ਕਣਕ ਵੰਡ ਵਿੱਚ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ,ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਹੈ।ਉਨ੍ਹਾਂਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਅਨਾਜ ਦੇ ਨਾਲ-ਨਾਲ ਲੋੜੀਂਦੇ ਪ੍ਰੋਟੀਨ,ਖਾਣਾ ਪਕਾਉਣ ਵਾਲਾ ਤੇਲ ਅਤੇ ਮਸਾਲੇ ਆਦਿ ਯੋਗ ਲਾਭਪਾਤਰੀਆਂ ਦੀ ਰਸੋਈ ਤੱਕ ਪਹੰਚਾਉਣਾ ਹੈੈ ਤਾਂ ਜੋ ਯੋਜਨਾ ਤਹਿਤ ਕਵਰ ਕੀਤੇ ਜਾ ਰਹੇ ਪਰਿਵਾਰਾਂ ਨੂੂੰ ਪੂਰੇ ਪੋਸ਼ਣ ਵਾਲਾ ਭੋਜਣ ਪ੍ਰਾਪਤ ਹੋ ਸਕੇ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਤੀਬੱਧ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਵਾਅਦਿਆਂ ਵਿੱਚੋਂ ਜ਼ਿਆਦਾਤਰ ਨੂੰ ਪੂਰਾ ਕਰ ਦਿੱਤਾ ਹੈ ਅਤੇ ਬਾਕੀ ਵਾਅਦੇ ਵੀ ਜਲਦੀ ਹੀ ਪੂਰੇ ਕੀਤੇ ਜਾਣਗੇ।ਇਸ ਮੌਕੇ ਤੇ ਬਲਾਕ ਪ੍ਰਧਾਨ ਲਖਵੀਰ ਗੋਪੀ, ਬਲਬੀਰ ਸਿੰਘ,ਪਰਮਜੀਤ ਸਿੰਘ,ਕੁਲਵਿੰਦਰ ਸਿੰਘ ਦੀਪੂ ਹੋਲਡਰ ਲਾਲੀ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Posted By: Gaurav Maria

Latest News