ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਰਾਮਣੌਮੀ ਵਿਖੇ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਲ
- ਰਾਜਨੀਤੀ
- (Asia/Kolkata)
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ, 3 ਸਤੰਬਰ
ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇੱਕ ਹੋਰ ਵੱਡੀ ਸਿਆਸੀ ਮਜ਼ਬੂਤੀ ਉਸ ਸਮੇਂ ਮਿਲੀ ਜਦੋਂ ਪਿੰਡ ਰਾਮਰੌਣੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂਆਂ,ਮੌਜੂਦਾ ਪੰਚਾਇਤ ਮੈਂਬਰਾਂ,ਸਾਬਕਾ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾਇਆ।ਇਹ ਸ਼ਮੂਲੀਅਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਇੰਚਾਰਜ,ਸਾਬਕਾ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਅਤੇ ਜ਼ਿਲ੍ਹਾ ਸਹਿ ਇੰਚਾਰਜ ਜਲੰਧਰ ਅਰਬਨ ਹਰਜੀਤ ਸਿੰਘ ਸੰਧੂ ਦੀ ਪ੍ਰੇਰਣਾ ਅਤੇ ਮਜ਼ਬੂਤ ਅਗਵਾਈ ਹੇਠ ਹੋਈ।
ਪਿੰਡ ਰਾਮਰੌਣੀ ਵਿੱਚ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਾਜਪਾ ਦੇ ਹੱਕ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਭਰੋਸਾ ਸਪੱਸ਼ਟ ਤੌਰ ’ਤੇ ਵੇਖਣ ਨੂੰ ਮਿਲਿਆ। ਪਿੰਡ ਦੇ ਕਈ ਪਰਿਵਾਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਕੇ ਇਹ ਸੰਦੇਸ਼ ਦਿੱਤਾ ਕਿ ਉਹ ਵਿਕਾਸ, ਰਾਸ਼ਟਰਵਾਦ ਅਤੇ ਲੋਕ-ਹਿਤੈਸ਼ੀ ਸੋਚ ਨੂੰ ਅੱਗੇ ਵਧਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।
ਭਾਜਪਾ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਵਿੱਚ ਮੌਜੂਦਾ ਪੰਚਾਇਤ ਮੈਂਬਰ ਅਮਰੀਕ ਸਿੰਘ,ਗੁਰਸੇਵਕ ਸਿੰਘ ਅਤੇ ਸਾਬਕਾ ਪੰਚਾਇਤ ਮੈਂਬਰ ਹਰਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਨਿਸ਼ਾਨ ਸਿੰਘ,ਬਾਬਾ ਗੁਰਨਾਮ ਸਿੰਘ,ਅਮਰਜੀਤ ਸਿੰਘ,ਕਰਨੈਲ ਸਿੰਘ, ਤਰਸੇਮ ਸਿੰਘ,ਮੰਨਾ ਸਿੰਘ,ਮੁਖਤਾਰ ਸਿੰਘ,ਪ੍ਰਭਜੀਤ ਸਿੰਘ, ਕਰਮਜੀਤ ਸਿੰਘ,ਸ਼ਿੰਦਾ ਸਿੰਘ,ਸਾਹਿਬ ਸਿੰਘ,ਕੁਲਵਿੰਦਰ ਸਿੰਘ,ਬਾਬਾ ਦੀਦਾਰ ਸਿੰਘ,ਰਾਜਨਦੀਪ ਸਿੰਘ ਸਮੇਤ ਹੋਰ ਅਨੇਕਾਂ ਸਾਥੀਆਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ।
ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਨਵੇਂ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਨਮਾਨਿਤ ਕੀਤਾ ਅਤੇ ਪਾਰਟੀ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲਾ ਹਰ ਨਵਾਂ ਸਾਥੀ ਪਾਰਟੀ ਲਈ ਇੱਕ ਨਵੀਂ ਤਾਕਤ ਹੈ ਅਤੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਸ.ਹਰਜੀਤ ਸਿੰਘ ਸੰਧੂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਇੱਕ ਨਵੇਂ ਦੌਰ ਵਿੱਚ ਦਾਖਲ ਹੋ ਰਹੀ ਹੈ। ਲੋਕ ਹੁਣ ਜਾਤ-ਪਾਤ,ਪਰਿਵਾਰਵਾਦ ਅਤੇ ਝੂਠੇ ਵਾਅਦਿਆਂ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ,ਪਾਰਦਰਸ਼ਤਾ ਅਤੇ ਰਾਸ਼ਟਰ ਹਿੱਤ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਅਤੇ ਉਨ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਿਆ ਹੈ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਦਾ ਸੰਗਠਨ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਰਿਹਾ ਹੈ।ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ,ਸਰਕਲ ਪ੍ਰਧਾਨ ਸੁਖਵੰਤ ਸਿੰਘ,ਐਸ.ਸੀ.ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਡਾ.ਸੁਖਦੇਵ ਸਿੰਘ,ਜੋਗਾ ਸਿੰਘ,ਗੁਰਭੇਜ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Leave a Reply