Nazrana Times

ਪੰਜਾਬੀ

ਮਹਿਲ ਸਿੰਘ ਮੱਲੀ ਯੂਥ ਵਿੰਗ ਹਲਕਾ ਖਡੂਰ ਸਾਹਿਬ ਦੇ ਪ੍ਰਧਾਨ ਨਿਯੁਕਤ

12 Jun, 2026 09:14 PM

ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ 

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,12 ਜੂਨ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਮਹਿਲ ਸਿੰਘ ਮੱਲੀ ਜੋਧਪੁਰ ਨੂੰ ਹਲਕਾ ਖਡੂਰ ਸਾਹਿਬ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਮਹਿਲ ਸਿੰਘ ਮੱਲੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਏ ਗਏ ਵਿਸ਼ਵਾਸ ਲਈ ਉਹ ਸਦਾ ਰਿਣੀ ਰਹਿਣਗੇ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਜਾਵੇਗੀ।

Posted By: GURBHEJ SINGH ANANDPURI

Latest News