Nazrana Times

ਪੰਜਾਬੀ

ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ, ਜੇਲ੍ਹ ਵਿਚੋਂ ਆਉਣਗੇ ਬਾਹਰ?

22 Feb, 2025 11:07 AM

ਅੰਮ੍ਰਿਤਪਾਲ ਸਿੰਘ ਬਾਰੇ ਵੱਡੀ ਖਬਰ, ਜੇਲ੍ਹ ਵਿਚੋਂ ਆਉਣਗੇ ਬਾਹਰ?

ਨਜ਼ਰਾਨਾ ਟਾਈਮਜ ਬਿਊਰੋ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ਵਿਚ (Amritpal Singh granted bail) ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ‘ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ੍ਹ ਵਿੱਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ।

ਰਾਸ਼ਿਦ, ਜੋ ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ, ਜੰਮੂ-ਕਸ਼ਮੀਰ ਵਿੱਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫੰਡ ਦੇਣ ਦੇ ਦੋਸ਼ਾਂ ਨਾਲ ਸਬੰਧਤ ਅੱਤਵਾਦੀ ਫੰਡਿੰਗ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਤੇ ਜੇਲ੍ਹ ਵਿਚ ਬੰਦ ਹਨ।

ਅੰਮ੍ਰਿਤਪਾਲ ਨੇ ਦੱਸਿਆ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤੱਕ 46 ਦਿਨਾਂ ਤੋਂ ਲੋਕ ਸਭਾ ਤੋਂ ਗੈਰਹਾਜ਼ਰ ਹਨ। ਪਹਿਲਾਂ 24 ਜੂਨ ਤੋਂ 2 ਜੁਲਾਈ ਤੱਕ ਅਤੇ

ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ। ਇਸ ਤੋਂ ਬਾਅਦ ਉਹ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗੈਰ-ਹਾਜ਼ਰ ਰਹੇ।

ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਹ ਹੁਣ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ ਅਤੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੇ ਪਿਛਲੇ ਸਾਲ ਲੋਕ ਸਭਾ ਸਪੀਕਰ ਕੋਲ ਮੰਗ ਰੱਖੀ ਸੀ ਕਿ ਉਹ ਲੋਕ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ। ਬਾਅਦ ਵਿੱਚ 17 ਦਸੰਬਰ ਨੂੰ ਇਸ ਮੰਗ ਸਬੰਧੀ ਅੰਮ੍ਰਿਤਸਰ ਦੇ ਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਸ ਲਈ ਹੁਣ ਉਨ੍ਹਾਂ ਨੇ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਅਦਾਲਤ ‘ਚ ਕੁਝ ਦਿਨਾਂ ‘ਚ ਸੁਣਵਾਈ ਹੋਵੇਗੀ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #