ਸੰਤ ਬਾਬਾ ਦੇਵਾ ਸਿੰਘ ਜੀ ਦੀ ਸਲਾਨਾ ਬਰਸੀ 'ਤੇ ਬਿੱਲਾ ਸ਼ੇਰੋਂ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ
- ਰਾਜਨੀਤੀ
- 31 Jul, 2026 05:00 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,31 ਜੁਲਾਈ
ਪੂਰਨ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਬਾਬਾ ਦੇਵਾ ਸਿੰਘ ਜੀ ਦਾ ਸਲਾਨਾ ਬਰਸੀ ਸਮਾਗਮ ਸ਼ੁੱਕਰਵਾਰ ਨੂੰ ਡੇਰਾ ਕਰਤਾਰਪੁਰ ਸਾਹਿਬ,ਚੋਹਲਾ ਸਾਹਿਬ ਵਿਖੇ ਦਲ ਬਾਬਾ ਰਾਮ ਸਿੰਘ ਜੀ ਜਥੇਬੰਦੀ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਸਮੂਹ ਨਗਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ,ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਆਪਣੇ ਸਾਥੀਆਂ ਸਮੇਤ ਸਮਾਗਮ ਵਿੱਚ ਸ਼ਾਮਲ ਹੋਏ।ਉਨ੍ਹਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸੰਤ ਬਾਬਾ ਦੇਵਾ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਹਲਕਾ ਖਡੂਰ ਸਾਹਿਬ ਸਮੇਤ ਸਮੂਹ ਇਲਾਕਾ ਨਿਵਾਸੀਆਂ ਦੀ ਚੜ੍ਹਦੀ ਕਲਾ,ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਤੋਂ ਇਲਾਵਾ ਉਹ ਦੀਵਾਨ ਹਾਲ ਵਿੱਚ ਚੱਲ ਰਹੇ ਧਾਰਮਿਕ ਦੀਵਾਨ ਵਿੱਚ ਵੀ ਸ਼ਾਮਲ ਹੋਏ ਅਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।ਇਸ ਦੌਰਾਨ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵਲੋਂ ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਵਾਲਿਆਂ ਪਾਸੋਂ ਅਸ਼ੀਰਵਾਦ ਵੀ ਲਿਆ ਗਿਆ।ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਸੰਤ ਮਹਾਂਪੁਰਸ਼ਾਂ ਨੇ ਹਮੇਸ਼ਾ ਸਮਾਜ ਨੂੰ ਸੇਵਾ,ਸਿਮਰਨ ਅਤੇ ਪਰਉਪਕਾਰ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਏਕਤਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ।ਇਸ ਮੌਕੇ ਉਨ੍ਹਾਂ ਨਾਲ ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਮਨਜੀਤ ਸਿੰਘ ਪੱਖੋਪੁਰ ਸਾਬਕਾ ਬਲਾਕ ਸੰਮਤੀ ਮੈਂਬਰ,ਮਨਜਿੰਦਰ ਸਿੰਘ ਲਾਟੀ ਜਿਲ੍ਹਾ ਪ੍ਰਧਾਨ ਬੀਸੀ ਵਿੰਗ, ਇੰਦਰਜੀਤ ਸਿੰਘ ਸਾਬਕਾ ਸਰਪੰਚ ਕਰਮੂੰਵਾਲਾ,ਦਇਆ ਸਿੰਘ ਚੋਹਲਾ ਖੁਰਦ,ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ,ਦਲਬੀਰ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਭੁਪਿੰਦਰ ਸਿੰਘ ਗਾਬੜੀਆ,ਯੂਥ ਆਗੂ ਜਗਰੂਪ ਸਿੰਘ ਪੱਖੋਪੁਰ,ਨਿਰਵੈਲ ਸਿੰਘ ਚੋਹਲਾ ਸਾਹਿਬ,ਗੁਰਵੇਲ ਸਿੰਘ ਫੌਜੀ,ਸੁਨੀਲ ਕੁਮਾਰ ਸ਼ੀਲੂ,ਮੁਹੱਬਤਪਾਲ ਸਿੰਘ, ਰਾਹੁਲ ਧੀਰ, ਕੁਲਵੰਤ ਸਿੰਘ ਗਾਬੜੀਆ,ਭੁਪਿੰਦਰ ਸਿੰਘ ਭੂਪੀ ਸਰਹਾਲੀ ਆਦਿ ਹਾਜਰ ਸਨ।
Leave a Reply