ਆਮ ਆਦਮੀ ਪਾਰਟੀ 'ਚ ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਸ਼ਾਮਿਲ ਹੋਣ 'ਤੇ ਹੋਈ ਵੱਡੇ ਪੱਧਰ 'ਤੇ ਮਜਬੂਤ : ਵਿਧਾਇਕ ਕੁਲਵੰਤ ਸਿੰਘ

ਆਮ ਆਦਮੀ ਪਾਰਟੀ 'ਚ ਸਿਗਲੀਕਰ ਬਿਰਾਦਰੀ ਨਾਲ ਸੰਬੰਧਿਤ 26 ਪਰਿਵਾਰ ਸ਼ਾਮਿਲ ਹੋਣ 'ਤੇ ਹੋਈ ਵੱਡੇ ਪੱਧਰ 'ਤੇ ਮਜਬੂਤ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਭਰ 'ਚ ਵੱਖ-ਵੱਖ ਭਾਈਚਾਰੇ ਅਤੇ ਵਰਗ ਨਾਲ ਸੰਬੰਧਿਤ ਲੋਕਾਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਅਹਿਮ ਨੇਤਾ ਵੀ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਸਾਡੇ ਲਈ ਵਧੀਆ ਅਤੇ ਤਸੱਲੀ ਭਰੀ ਗੱਲ ਹੈ ਕਿ ਸਾਢੇ 4 ਸਾਲ ਦੇ ਕਾਰਜਕਾਲ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਅਤੇ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਇਹਨਾਂ ਬਾਰੇ ਲੋਕਾਂ ਨਾਲ ਗੱਲ ਜਾਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਤੇ ਲੋਕਾਂ ਕੋਲੋਂ ਉਹਨਾਂ ਦੇ ਕਿਸੇ ਹੋਰ ਕੰਮ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਲੋਕਾਂ ਵਿੱਚ ਜਾ ਰਹੇ ਹਾਂ। ਇਹ ਗੱਲ ਸੈਕਟਰ -79 ਵਿਖੇ ਸਥਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਹੀ। ਵਿਧਾਇਕ ਕੁਲਵੰਤ ਸਿੰਘ ਪ੍ਰਤਾਪ ਸਿੰਘ ਜੁਝਾਰ ਨਗਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ ਦੀ ਅਗਵਾਈ ਹੇਠ ਸਿਗਲੀਗਰ ਬਰਾਦਰੀ ਨਾਲ ਸੰਬੰਧਿਤ 26 ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਨ ਦੌਰਾਨ ਰੱਖੇ ਗਏ ਇੱਕ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਕਲੀਗਰ ਬਿਰਾਦਰੀ ਨਾਲ ਸੰਬੰਧਿਤ ਜੋ -ਜੋ ਵੀ ਇਹਨਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਹਨ। ਉਹਨਾਂ ਨੂੰ ਸਮਾਂ ਰਹਿੰਦਿਆਂ ਹੱਲ ਕੀਤਾ ਜਾਵੇਗਾ। ਜਿਹੜੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਹਨਾਂ ਦਾ ਇੱਜਤ -ਮਾਣ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਦੀਆਂ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਨੇਤਾਵਾਂ ਕੋਲ ਹੁਣ ਬੋਲਣ ਦੇ ਲਈ ਕੁਝ ਨਹੀਂ ਰਹਿ ਗਿਆ। ਕਿਉਂਕਿ ਹੁਣ ਤੱਕ ਕਿਸੇ ਵੀ ਸਰਕਾਰ ਨੇ ਲੋਕਾਂ ਨਾਲ ਚੋਣ ਮੈਨੀਫੈਸਟੋ ਦੇ ਵਿੱਚ ਕੀਤੇ ਗਏ ਵਾਅਦਿਆਂ ਨੂੰ ਕਦੇ ਵੀ 100 ਪ੍ਰਤੀਸ਼ਤ ਪੂਰਾ ਨਹੀਂ ਕੀਤਾ। ਪ੍ਰੰਤੂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਪਹਿਲੀ ਸਰਕਾਰ ਹੈ। ਜਿਸ ਵੱਲੋਂ ਜੋ -ਜੋ ਵੀ ਕਿਹਾ ਗਿਆ ਸੀ, ਉਸ ਨੂੰ ਪੂਰਾ ਕਰ ਲਿਆ ਹੈ ਅਤੇ ਉਸ ਤੋਂ ਵੀ ਅਗਾਹ ਜਾਂਦੇ ਹੋਏ ਸੂਬੇ ਦੀ ਬਿਹਤਰੀ ਅਤੇ ਵਿਕਾਸ ਦੇ ਲਈ ਸਰਗਰਮੀ ਨਾਲ ਨਾਲ ਯਤਨ ਕੀਤੇ ਜਾ ਰਹੇ ਹਨ, ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 1000 ਦੇ ਕਰੀਬ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿੱਥੋਂ ਹਰ ਰੋਜ਼ ਮਰੀਜ਼ ਆਪਣੀ ਬਿਮਾਰੀ ਨਾਲ ਸੰਬੰਧਿਤ ਜਾਂਚ ਕਰਵਾਉਂਦੇ ਹਨ, ਉੱਥੇ ਹੀ ਉਹਨਾਂ ਨੂੰ ਮੁਫਤ ਦਵਾਈਆਂ ਅਤੇ ਲੁੜੀਂਦੇ ਟੈਸਟ ਵੀ ਮੁਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਕੀਤੇ ਜਾਂਦੇ ਹਨ, ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲੇ ਲਈ ਲਜਾਇਆ ਜਾ ਰਿਹਾ ਹੈ, ਜਿੱਥੇ ਕਿ ਸੀਨੀਅਰ ਸਿਟੀਜਨ ਸੰਗਤ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ ,ਬਾਘਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਸੰਗਤ ਦੇ ਰੂਪ ਵਿੱਚ ਕਰਕੇ ਵਾਪਸ ਆਉਂਦੇ ਹਨ, ਉਹਨਾਂ ਕਿਹਾ ਕਿ ਸਰਕਾਰ ਦੇ ਹੋਂਦ ਵਿੱਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੇ 600 ਯੂਨਿਟ ਪ੍ਰਤੀ ਵਿਲ ਮਾਫ ਕੀਤੇ ਗਏ ਹਨ। ਇਸ ਮੌਕੇ ਤੇ ਪ੍ਰਤਾਪ ਸਿੰਘ ਜੁਝਾਰ ਨਗਰ, ਰਜਿੰਦਰ ਪ੍ਰਸਾਦ ਸ਼ਰਮਾ ਸੀਨੀ. ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਰਾਜਕੁਮਾਰੀ, ਬਬਲੂ, ਮਹਾ ਸਿੰਘ ਜੁਝਾਰ ਨਗਰ, ਭਜਨ ਸਿੰਘ, ਬਖਤਾਵਰ ਸਿੰਘ, ਗੁਰਦੀਪ ਸਿੰਘ, ਸਰੂਪ ਸਿੰਘ, ਭਗਵਾਨ ਸਿੰਘ ,ਅਜੈ ਸਿੰਘ, ਰਾਜਾ ਸਿੰਘ, ਗੁਰਮੇਲ ਸਿੰਘ, ਜਸਵੀਰ ਸਿੰਘ, ਸੁੰਦਰ ਸਿੰਘ, ਸੀਵਮ ਸਿੰਘ ਗੁਲਾਬ ਸਿੰਘ ਬਲਦੇਵ ਸਿੰਘ ਸੂਰਤ ਸਿੰਘ ਵਿਸ਼ਾਲ ਸਿੰਘ ਦੀਪਕ ਸਿੰਘ ,ਅਜੈ ਸਿੰਘ, ਮਨਪ੍ਰੀਤ ਸਿੰਘ, ਅਜੈ ਸਿੰਘ, ਗਿਆਨ ਸਿੰਘ,  ਰਜਿੰਦਰ, ਰਜਿੰਦਰ ਸਿੰਘ, ਸੂਰਤ ਸਿੰਘ, ਪੱਪੂ ਸਿੰਘ,  ਰਿੰਕੂ, ਮਹਾ ਸਿੰਘ, ਰਜਿੰਦਰ ਸਿੰਘ ਅਤੇ ਭਗਵਾਨ ਸਿੰਘ ਜੁਝਾਰ ਨਗਰ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਮੌਜੂਦ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.