ਸੰਤ ਬਾਬਾ ਕਸ਼ਮੀਰ ਸਿੰਘ ਜੀ ਦੀ ਸਲਾਨਾ ਬਰਸੀ ਸਮਾਗਮ 'ਚ ਬਿੱਲਾ ਸ਼ੇਰੋਂ ਵਲੋਂ ਭਰੀ ਹਾਜਰੀ
- ਰਾਜਨੀਤੀ
- 11 Jul, 2026 03:06 PM (Asia/Kolkata)
ਬਾਬਾ ਜਗਤਾਰ ਸਿੰਘ ਜੀ ਪਾਸੋਂ ਲਿਆ ਅਸ਼ੀਰਵਾਦ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ
ਗੁਰਦੁਆਰਾ ਬਾਬੇ ਸ਼ਹੀਦਾਂ ਜੀ,ਚੋਹਲਾ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਨੀਵਾਰ ਨੂੰ ਬੜੀ ਸ਼ਰਧਾ,ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਬਰਸੀ ਸਮਾਗਮ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਆਪਣੇ ਸਾਥੀਆਂ ਸਮੇਤ ਸਮਾਗਮ ਵਿੱਚ ਵਿਸ਼ੇਸ਼ ਹਾਜ਼ਰੀ ਭਰੀ।ਇਸ ਮੌਕੇ ਉਹ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ,ਪੰਜਾਬ ਦੀ ਖੁਸ਼ਹਾਲੀ ਅਤੇ ਹਲਕਾ ਖਡੂਰ ਸਾਹਿਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਉਪਰੰਤ ਉਨ੍ਹਾਂ ਧਾਰਮਿਕ ਦੀਵਾਨ ਵਿੱਚ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਇਸ ਦੌਰਾਨ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੁਰਦੁਆਰਾ ਬਾਬੇ ਸ਼ਹੀਦਾਂ ਦੇ ਮੌਜੂਦਾ ਮੁਖੀ ਸੰਤ ਬਾਬਾ ਜਗਤਾਰ ਸਿੰਘ ਜੀ ਤੋਂ ਅਸ਼ੀਰਵਾਦ ਵੀ ਪ੍ਰਾਪਤ ਕੀਤਾ ਅਤੇ ਸਮਾਗਮ ਦੇ ਪ੍ਰਬੰਧਾਂ ਦੀ ਸਰਾਹਨਾ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਸੀਨੀਅਰ ਆਗੂ ਸਿਕੰਦਰ ਸਿੰਘ ਵਰਾਣਾ, ਮਨਜਿੰਦਰ ਸਿੰਘ ਲਾਟੀ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ,ਦਇਆ ਸਿੰਘ ਚੋਹਲਾ ਖੁਰਦ,ਗੁਰ ਸਿੱਧੂ ਘੜਕਾ,ਦਲਬੀਰ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਭੁਪਿੰਦਰ ਸਿੰਘ ਗਾਬੜੀਆ , ਕੁਲਵੰਤ ਸਿੰਘ ਗਾਬੜੀਆ, ਮਨਜੀਤ ਸਿੰਘ ਪੱਖੋਪੁਰ, ਨਿਰਵੈਲ ਸਿੰਘ ਚੋਹਲਾ, ਗੁਰਮੇਲ ਸਿੰਘ ਫੌਜੀ,ਸੁਨੀਲ ਕੁਮਾਰ ਸ਼ੀਲੂ,ਰਾਕੇਸ਼ ਕੁਮਾਰ ਵਸੀਕਾ ਨਵੀਸ,ਜਗਰੂਪ ਸਿੰਘ ਪੱਖੋਪੁਰ,ਰਾਹੁਲ ਧੀਰ ਸਮੇਤ ਹੋਰ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
Leave a Reply